24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰਾਣਾ ਗੁਰਮੀਤ ਸਿੰਘ ਸੋਢੀ ਨੇ ਬਾਬਾ ਦਿਲਬਾਗ ਸਿੰਘ ਆਰਿਫ਼ ਕੇ ਦਾ ਜਾਣਿਆ ਹਾਲ

ਮੱਲਾਂਵਾਲਾ, 23 ਸਤੰਬਰ (ਬਲਬੀਰ ਸਿੰਘ ਜੋਸਨ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਦੇ ਮੁਖੀ ਬਾਬਾ ਦਿਲਬਾਗ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਕਿਉਂਕਿ ਬਾਬਾ ਦਿਲਬਾਗ ਸਿੰਘ ਦੀ ਸਹਿਤ ਪਿਛਲੇ ਕਾਫ਼ੀ ਦਿਨਾਂ ਤੋਂ ਖ਼ਰਾਬ ਹੋਣ ਕਾਰਨ ਹਸਪਤਾਲ ਵਿਚ ਦਾਖ਼ਲ ਰਹੇ ਸਨ । ਰਾਣਾ ਗੁਰਮੀਤ ਸਿੰਘ ਸੋਢੀ ਨੇ ਬਾਬਾ ਦਿਲਬਾਗ ਸਿੰਘ ਨਾਲ ਉਨ੍ਹਾਂ ਦੀ ਸਿਹਤ ਸਬੰਧੀ ਗੱਲਬਾਤ ਕਰਦਿਆਂ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਅਜੀਤ ਡੈਸਕ 24-09-2026
ਮੱਲਾਂਵਾਲਾ, 23 ਸਤੰਬਰ (ਬਲਬੀਰ ਸਿੰਘ ਜੋਸਨ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਦੇ ਮੁਖੀ ਬਾਬਾ ਦਿਲਬਾਗ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਕਿਉਂਕਿ ਬਾਬਾ ਦਿਲਬਾਗ ਸਿੰਘ ਦੀ ਸਹਿਤ ਪਿਛਲੇ ਕਾਫ਼ੀ ਦਿਨਾਂ ਤੋਂ ਖ਼ਰਾਬ ਹੋਣ ਕਾਰਨ ਹਸਪਤਾਲ ਵਿਚ ਦਾਖ਼ਲ ਰਹੇ ਸਨ । ਰਾਣਾ ਗੁਰਮੀਤ ਸਿੰਘ ਸੋਢੀ ਨੇ ਬਾਬਾ ਦਿਲਬਾਗ ਸਿੰਘ ਨਾਲ ਉਨ੍ਹਾਂ ਦੀ ਸਿਹਤ ਸਬੰਧੀ ਗੱਲਬਾਤ ਕਰਦਿਆਂ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਦਿਲਬਾਗ ਸਿੰਘ ਦੀ ਚੰਗੀ ਸਿਹਤ ਲਈ ਗੁਰਦੁਆਰਾ ਬਾਬਾ ਰਾਮ ਲਾਲ ਵਿਖੇ ਅਰਦਾਸ ਵੀ ਕੀਤੀ। ਰਾਣਾ ਗੁਰਮੀਤ ਸਿੰਘ ਸੋਢੀ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖ਼ੇ 26 ਸਤੰਬਰ ਨੂੰ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਬੰਧੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਇੱਥੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਨਾਲ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਦੇ ਮੁਖੀ ਬਾਬਾ ਦਿਲਬਾਗ ਸਿੰਘ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਿਰੋਪਾਓ ਤੇ ਲੋਈ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ‘ਜਸ਼ਨ-ਏ-ਇਨਕਲਾਬ’ ਸਮਾਗਮ ਦਾ ਪੋਸਟਰ ਜਾਰੀ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਤਹਿਸੀਲ ਦਫ਼ਤਰ ’ਚ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।