24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ‘ਜਸ਼ਨ-ਏ-ਇਨਕਲਾਬ’ ਸਮਾਗਮ ਦਾ ਪੋਸਟਰ ਜਾਰੀ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਨੌਜਵਾਨ ਸਾਥੀਆਂ ਨਾਲ ਮਿਲ ਕੇ ‘ਜਸ਼ਨ-ਏ-ਇਨਕਲਾਬ’ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਵਿਧਾਇਕ ਭੁੱਲਰ ਨੇ ਨੌਜਵਾਨਾਂ ਨਾਲ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ।

ਅਜੀਤ ਡੈਸਕ 24-09-2026
ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਨੌਜਵਾਨ ਸਾਥੀਆਂ ਨਾਲ ਮਿਲ ਕੇ ‘ਜਸ਼ਨ-ਏ-ਇਨਕਲਾਬ’ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਵਿਧਾਇਕ ਭੁੱਲਰ ਨੇ ਨੌਜਵਾਨਾਂ ਨਾਲ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਵਿਧਾਇਕ ਭੁੱਲਰ ਨੇ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਅਤੇ ਉਤਸ਼ਾਹ ‘ਜਸ਼ਨ-ਏ-ਇਨਕਲਾਬ’ ਸਮਾਗਮ ਦੀ ਖ਼ਾਸ ਪਹਿਚਾਣ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀ ਸੋਚ, ਕੁਰਬਾਨੀ ਤੇ ਦੇਸ਼ ਪ੍ਰਤੀ ਸਮਰਪਣ ਨਾਲ ਜੋੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ‘ ਜਸ਼ਨ-ਏ-ਇਨਕਲਾਬ’ ਸਮਾਗਮ 28 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 3 ਵਜੇ ਤੋਂ ਪੀ.ਏ.ਯੂ ਗਰਾਉਂਡ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਸਮਾਗਮ ਨੂੰ ਲੈ ਕੇ ਨੌਜਵਾਨਾਂ ਵਿਚ ਉਤਸ਼ਾਹ ਹੈ ਅਤੇ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਭੁੱਲਰ ਨੇ ਕਿਹਾ ਕਿ ਨੌਜਵਾਨਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸਮਾਗਮ ਦੇ ਪ੍ਰਬੰਧਾਂ, ਨੌਜਵਾਨਾਂ ਦੀ ਸ਼ਮੂਲੀਅਤ ਤੇ ਹੋਰ ਤਿਆਰੀਆਂ ਸਬੰਧੀ ਸੁਝਾਅ ਲਏ ਗਏ। ਉਨ੍ਹਾਂ ‘ਜਸ਼ਨ-ਏ-ਇਨਕਲਾਬ’ ਸਮਾਗਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਮਾਗਮ ਸ਼ਹੀਦਾਂ ਦੀ ਸੋਚ ਤੇ ਉਨ੍ਹਾਂ ਦੇ ਸੰਘਰਸ਼ ਨੂੰ ਯਾਦ ਕਰਨ ਦਾ ਮੌਕਾ ਹੋਵੇਗਾ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਹਰਮੀਤ ਸਿੰਘ ਖਾਈ, ਦੀਪਕ ਨਾਰੰਗ, ਸੁਖਦੇਵ ਸਿੰਘ ਭਦਰੁ ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਰਾਉ ਦਾਸ ਗੁਰਕੂਲ ਵਿਖੇ ਮਾਂ-ਬੋਲੀ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਬਾਬਾ ਦਿਲਬਾਗ ਸਿੰਘ ਆਰਿਫ਼ ਕੇ ਦਾ ਜਾਣਿਆ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।