24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਨੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਸਹਿਜ ਯੋਗ ਧਿਆਨ ਸੈਸ਼ਨ ਕਰਵਾਇਆ

ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਨੇ ਅਪਲਾਈਡ ਸਾਇੰਸ ਵਿਭਾਗ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਅਤੇ ਸਟਾਫ ਲਈ ਸਹਿਜ ਯੋਗਾ ਧਿਆਨ ਸੈਸ਼ਨ ਦਾ ਪ੍ਰੋਗਰਾਮ ਕਰਵਾਇਆ ਗਿਆ । ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਧਿਆਨ ਦੀ ਪ੍ਰਕਿਰਿਆ ਨਾਲ ਜਾਣੂ ਕਰਵਾਉਣਾ ਤੇ ਤਣਾਅ ਘਟਾਉਣ, ਇਕਾਗਰਤਾ ਵਧਾਉਣ, ਆਤਮ-ਵਿਸ਼ਵਾਸ ਵਿਕਸਿਤ ਕਰਨ ਤੇ ਮਾਨਸਿਕ ਤੇ ਭਾਵਨਾਤਮਕ ਸੰਤੁਲਨ ਬਣਾਈ ਰੱਖਣ ਵਿਚ ਇਸ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਪ੍ਰੋਗਰਾਮ ਦੌਰਾਨ ਹਿੱਸਾ ਲੈਂਦੇ ਹੋਏ ਵਿਦਿਆਰਥੀ ਅਤੇ ਅਧਿਆਪਕ। ਤਸਵੀਰ : ਨਿਮਰ 24-09-2026
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਨੇ ਅਪਲਾਈਡ ਸਾਇੰਸ ਵਿਭਾਗ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਅਤੇ ਸਟਾਫ ਲਈ ਸਹਿਜ ਯੋਗਾ ਧਿਆਨ ਸੈਸ਼ਨ ਦਾ ਪ੍ਰੋਗਰਾਮ ਕਰਵਾਇਆ ਗਿਆ । ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਧਿਆਨ ਦੀ ਪ੍ਰਕਿਰਿਆ ਨਾਲ ਜਾਣੂ ਕਰਵਾਉਣਾ ਤੇ ਤਣਾਅ ਘਟਾਉਣ, ਇਕਾਗਰਤਾ ਵਧਾਉਣ, ਆਤਮ-ਵਿਸ਼ਵਾਸ ਵਿਕਸਿਤ ਕਰਨ ਤੇ ਮਾਨਸਿਕ ਤੇ ਭਾਵਨਾਤਮਕ ਸੰਤੁਲਨ ਬਣਾਈ ਰੱਖਣ ਵਿਚ ਇਸ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਸੈਸ਼ਨ ਦੌਰਾਨ, ਸਹਿਜ ਯੋਗ ਟਰੱਸਟ ਯਮੁਨਾਨਗਰ ਦੇ ਨੁਮਾਇੰਦਿਆਂ ਨੇ ਸਹਿਜ ਯੋਗ ਧਿਆਨ ਦੇ ਬੁਨਿਆਦੀ ਸਿਧਾਂਤਾਂ ਤੇ ਵਿਵਹਾਰਕ ਪਹਿਲੂਆਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ। ਵਿਦਿਆਰਥੀਆਂ ਨੂੰ ਵੱਖ-ਵੱਖ ਧਿਆਨ ਤਕਨੀਕਾਂ ਦਾ ਅਭਿਆਸ ਵੀ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸਕਾਰਾਤਮਕ ਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਤਾਲਮੇਲ ਅਮਨਦੀਪ ਸਿੰਘ ਸਿਖਲਾਈ ਅਤੇ ਪਲੇਸਮੈਂਟ ਅਫਸਰ (ਟੀ. ਪੀ. ਓ.) ਦੁਆਰਾ ਕੀਤਾ ਗਿਆ ਸੀ। ਅਪਲਾਈਡ ਸਾਇੰਸ ਵਿਭਾਗ ਦੇ ਫੈਕਲਟੀ ਨੇ ਵੀ ਪ੍ਰੋਗਰਾਮ ਦਾ ਸਮਰਥਨ ਕੀਤਾ। ਪ੍ਰਿੰ. ਸੰਜੀਵ ਸਹਿਗਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਕੰਮਾਂ ਤੋਂ ਇਲਾਵਾ ਕਈ ਨਿੱਜੀ ਤੇ ਮਾਨਸਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਰੁਟੀਨ ਵਿਚ ਸਿਹਤਮੰਦ ਤੇ ਰਚਨਾਤਮਕ ਗਤੀਵਿਧੀਆਂ ਨੂੰ ਸ਼ਾਮਿਲ ਕਰਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਤਿਆਰੀਆਂ ਜ਼ੋਰਾਂ ’ਤੇ ਸੰਗਤਾਂ ਲਈ... ਅਗਲੀ ਖ਼ਬਰ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।