25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬਲਾਕ ਖੇਤੀਬਾੜੀ ਅਫ਼ਸਰ ਮਮਦੋਟ ਨੇ ਕੀਤੀ ਕਲੱਸਟਰ ਅਫ਼ਸਰਾਂ ਤੇ ਬੇਲਰ ਮਾਲਕਾਂ ਨਾਲ ਮੀਟਿੰਗ

ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਿੱਥੇ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਬਲਾਕ ਮਮਦੋਟ ਦੇ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਊਟੀਆਂ ਦੇ ਰਹੇ ਕਲੱਸਟਰ ਅਫ਼ਸਰਾਂ ਨਾਲ ਬਲਾਕ ਖੇਤੀਬਾੜੀ ਅਫ਼ਸਰ ਮਮਦੋਟ ਡਾ. ਨੀਰਜ ਸ਼ਰਮਾ ਨੇ ਮੀਟਿੰਗ ਕੀਤੀ।

ਕਲੱਸਟਰ ਅਫ਼ਸਰਾਂ ਤੇ ਬੇਲਰ ਮਾਲਕਾਂ ਨਾਲ ਮੀਟਿੰਗ ਕਰਦੇ ਹੋਏ ਬਲਾਕ ਖੇਤੀਬਾੜੀ ਅਫ਼ਸਰ ਮਮਦੋਟ। ਤਸਵੀਰ -ਸੁਖਦੇਵ ਸਿੰਘ ਸੰਗਮ 25-09-2026
ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਿੱਥੇ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਬਲਾਕ ਮਮਦੋਟ ਦੇ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਊਟੀਆਂ ਦੇ ਰਹੇ ਕਲੱਸਟਰ ਅਫ਼ਸਰਾਂ ਨਾਲ ਬਲਾਕ ਖੇਤੀਬਾੜੀ ਅਫ਼ਸਰ ਮਮਦੋਟ ਡਾ.ਨੀਰਜ ਸ਼ਰਮਾ ਨੇ ਮੀਟਿੰਗ ਕੀਤੀ। ਬਲਾਕ ਅਧਿਕਾਰੀ ਨੇ ਕਲੱਸਟਰ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਆਪੋ-ਆਪਣੇ ਇਲਾਕੇ ਦੇ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਜਾਵੇ। ਇਸ ਤੋਂ ਇਲਾਵਾ ਮੀਟਿੰਗ ’ਚ ਇਲਾਕੇ ਦੇ ਬੇਲਰ ਮਸ਼ੀਨ ਮਾਲਕਾਂ ਦਾ ਕਲੱਸਟਰ ਅਫ਼ਸਰਾਂ ਨਾਲ ਤਾਲਮੇਲ ਕਰਵਾਇਆ ਗਿਆ ਤਾਂ ਜੋ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾ ਬਨ੍ਹਵਾਉਣ ’ਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ-ਪਰੇਸ਼ਾਨੀ ਨਾ ਆਵੇ। ਇਸ ਦੌਰਾਨ ਕਲੱਸਟਰ ਅਫ਼ਸਰਾਂ ਨੂੰ ਬੇਲਰ ਮਾਲਕਾਂ ਦੇ ਫ਼ੋਨ ਨੰਬਰਾਂ ਦੀ ਲਿਸਟ ਵੀ ਮੁਹੱਈਆ ਕਰਵਾਈ ਗਈ। ਮੀਟਿੰਗ ’ਚ ਮੈਡਮ ਅਰਪਿੰਦਰ ਕੌਰ (ਖੇਤੀਬਾੜੀ ਵਿਕਾਸ ਅਫ਼ਸਰ), ਅਮਿਤ ਬਜਾਜ (ਖੇਤੀਬਾੜੀ ਵਿਕਾਸ ਅਫ਼ਸਰ), ਅਸ਼ਵ ਬਜਾਜ (ਬੀ.ਟੀ.ਐਮ.) ਨੇ ਵੀ ਕਲੱਸਟਰ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨਾਲ ਤਾਲਮੇਲ ਬਣਾ ਕੇ ਉਨ੍ਹਾਂ ਦੀ ਸਹਿਮਤੀ ਲਈ ਜਾਵੇ।
ਪਿਛਲੀ ਖ਼ਬਰ ਸਿਟੀ ਪੁਲਿਸ ਵਲੋਂ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ 2 ਮੋਟਰਸਾਈਕਲ ਅਤੇ 15 ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਇਕ ਦਿਨ ’ਚ ਰਿਕਾਰਡ 14 ਮਾਲਗੱਡੀਆਂ ਦੀ ਲੋਡਿੰਗ ਕਰ ਕੇ ਬਣਾਇਆ ਨਵਾਂ ਕੀਰਤੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।