ਹੈਰੋਇਨ ਸਮੇਤ 2 ਵਿਅਕਤੀ ਕਾਬੂ
ਮੁੱਦਕੀ, 24 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਚੈਕਿੰਗ ’ਤੇ ਸੀ ਤਾਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਹੋਈ।
ਅਜੀਤ ਡੈਸਕ
25-09-2026