ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਨੂੰ ਡੀ.ਸੀ. ਦਫ਼ਤਰ ਅੱਗੇ ਰੈਲੀ- ਕਿਸ਼ਨ ਚੰਦ ਜਾਗੋਵਾਲੀਆ
ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਕ ਵਿਚ 30 ਸਤੰਬਰ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਰੈਲੀ ਕੀਤੀ ਜਾਵੇਗੀ। ਰੈਲੀ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ ਜਾਵੇਗਾ।
ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਕ ਵਿਚ 30 ਸਤੰਬਰ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਰੈਲੀ ਕੀਤੀ ਜਾਵੇਗੀ। ਰੈਲੀ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਿਆ ਜਾਵੇਗਾ। ਇਸ ਸਬੰਧੀ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਪ੍ਰਧਾਨਗੀ ਹੇਠ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸ਼ਨ ਚੰਦ ਜਾਗੋਵਾਲੀਆ, ਪ੍ਰਤਾਪ ਸਿੰਘ ਢਿੱਲੋਂ, ਡਾ.ਪ੍ਰਦੀਪ ਰਾਣਾ, ਨਰੇਸ਼ ਸੈਣੀ, ਤਰਸੇਮ ਬੇਦੀ, ਗੁਰਨਾਮ ਸਿੰਘ ਸੁਧਾਰਾਂ ਤੇ ਮੁਖ਼ਤਿਆਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਮਸਲਿਆਂ ਪ੍ਰਤੀ ਨੀਤੀਆਂ ’ਤੇ ਰੋਸ ਪ੍ਰਗਟ ਕੀਤਾ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੀਨੀਅਰ ਸਿਟੀਜ਼ਨਾਂ ਲਈ ਰੇਲਵੇ ਤੇ ਹਵਾਈ ਯਾਤਰਾ ਵਿਚ ਰਿਆਇਤਾਂ ਬਹਾਲ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਸਿਹਤ ਸੇਵਾਵਾਂ ਲਈ ਕੈਸ਼ਲੈਸ ਸਕੀਮ ਸ਼ੁਰੂ ਕੀਤੀ ਜਾਵੇ ਤੇ ਪੈਨਸ਼ਨਰਾਂ ਦੇ ਮੈਡੀਕਲ ਭੱਤੇ ਵਿਚ ਵਾਧਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ 30 ਸਤੰਬਰ ਦੀ ਰੈਲੀ ਉਪਰੰਤ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਜਾਵੇਗਾ। ਮੀਟਿੰਗ ਵਿਚ ਜਸਵਿੰਦਰ ਸਿੰਘ, ਵਿਜੇ ਕੁਮਾਰ ਮੱਲਾਵਾਲਾ, ਚੰਦਰ ਮੋਹਣ, ਜੀਤ ਸਿੰਘ, ਬਿੱਕਰ ਸਿੰਘ, ਜੋਗਿੰਦਰ ਸਿੰਘ, ਖ਼ਜ਼ਾਨ ਸਿੰਘ, ਚੰਨਣ ਸਿੰਘ, ਦੇਵ ਰਾਜ ਚਾਵਲਾ, ਤਰਲੋਕ ਸਿੰਘ, ਰਮੇਸ਼ ਕੁਮਾਰ ਭੱਟੀ, ਰਾਜ ਕੁਮਾਰ, ਮਹਿੰਦਰ ਸਿੰਘ, ਸੂਜਾ ਰਾਮ, ਰਾਮ ਪ੍ਰਸਾਦ, ਹਰੀ ਕ੍ਰਿਸ਼ਨ, ਗੁਰਜਿੰਦਰ ਸਿੰਘ, ਰਣਵੀਰ ਸਿੰਘ ਕੁੱਕੂ, ਕਰਮ ਸਿੰਘ, ਲਾਜਵੰਤੀ, ਸਵਿੰਦਰਪਾਲ ਕੌਰ ਅਤੇ ਕ੍ਰਿਸ਼ਨ ਕੁਮਾਰ ਲੂਣਾ ਆਦਿ ਹਾਜ਼ਰ ਸਨ।