25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗਹਿਣੇ ਲਈ ਜ਼ਮੀਨ ਦੇ ਮਾਮਲੇ ’ਚ ਇਨਸਾਫ਼ ਲਈ ਸਾਬਕਾ ਫ਼ੌਜੀ ਵਾਟਰ-ਵਰਕਸ ਟੈਂਕੀ ’ਤੇ ਚੜ੍ਹਿਆ

ਚਾਉਕੇ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਗਹਿਣੇ ਲਈ ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਚੱਲ ਰਹੇ ਵਿਵਾਦ ’ਚ ਇਨਸਾਫ਼ ਦੀ ਮੰਗ ਕਰਦਿਆਂ ਅੱਜ ਸਵੇਰੇ ਪਿੰਡ ਚਾਉਕੇ ਵਿਖੇ ਇਕ ਸਾਬਕਾ ਫ਼ੌਜੀ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਿਆ । ਇਸ ਘਟਨਾ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਕਾਫ਼ੀ ਦੇਰ ਤੱਕ ਮੁਸ਼ੱਕਤ ਕਰਨੀ ਪਈ।

ਅਜੀਤ ਡੈਸਕ 25-09-2026
ਚਾਉਕੇ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਗਹਿਣੇ ਲਈ ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਚੱਲ ਰਹੇ ਵਿਵਾਦ ’ਚ ਇਨਸਾਫ਼ ਦੀ ਮੰਗ ਕਰਦਿਆਂ ਅੱਜ ਸਵੇਰੇ ਪਿੰਡ ਚਾਉਕੇ ਵਿਖੇ ਇਕ ਸਾਬਕਾ ਫ਼ੌਜੀ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਿਆ । ਇਸ ਘਟਨਾ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਕਾਫ਼ੀ ਦੇਰ ਤੱਕ ਮੁਸ਼ੱਕਤ ਕਰਨੀ ਪਈ। ਕਈ ਘੰਟਿਆਂ ਦੀ ਜੱਦੋ-ਜ਼ਹਿਦ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਕਰਵਾ ਕੇ ਸਮਝੌਤਾ ਕਰਵਾਇਆ, ਜਿਸ ਤੋਂ ਬਾਅਦ ਸਾਬਕਾ ਫ਼ੌਜੀ ਨੂੰ ਟੈਂਕੀ ਤੋਂ ਹੇਠਾਂ ਉਤਾਰਿਆ ਗਿਆ। ਟੈਂਕੀ ’ਤੇ ਚੜ੍ਹੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਧੂਰਕੋਟ ਵਾਸੀ ਸੇਵਾਮੁਕਤ ਫ਼ੌਜੀ ਕੇਵਲ ਸਿੰਘ ਨੇ ਦੱਸਿਆ ਕਿ ਫ਼ੌਜ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਉਸ ਨੇ ਪੀਰਕੋਟ ਵਾਸੀ ਕਰਮਜੀਤ ਸਿੰਘ ਤੋਂ ਤਿੰਨ ਏਕੜ ਜ਼ਮੀਨ ਗਹਿਣੇ ਲਈ ਸੀ। ਕੇਵਲ ਸਿੰਘ ਦਾ ਦੋਸ਼ ਹੈ ਕਿ ਹੁਣ ਉਕਤ ਵਿਅਕਤੀ ਨਾ ਤਾਂ ਜ਼ਮੀਨ ਦੀ ਲੀਜ਼/ਠੇਕੇ ਦੀ ਰਕਮ ਦੇ ਰਿਹਾ ਹੈ ਅਤੇ ਨਾ ਹੀ ਉਸ ਕੋਲੋਂ ਲਈ ਗਈ ਗਹਿਣੇ ਦੀ ਰਕਮ ਵਾਪਸ ਕਰ ਰਿਹਾ ਹੈ। ਇਸ ਕਾਰਨ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਿਆ। ਉਸ ਨੇ ਕਿਹਾ ਕਿ ਪੂਰੀ ਰਕਮ ਵਾਪਸ ਮਿਲਣ ਤੱਕ ਉਹ ਟੈਂਕੀ ਤੋਂ ਹੇਠਾਂ ਨਹੀਂ ਉੱਤਰੇਗਾ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਉਪਰੰਤ ਅੱਜ ਬਾਅਦ ਦੁਪਹਿਰ ਪੁਲਿਸ ਨੇ ਦੋਵਾਂ ਧਿਰਾਂ ਨੂੰ ਬਿਠਾ ਕੇ ਗੱਲਬਾਤ ਕਰਵਾਈ ਅਤੇ ਸਮਝੌਤਾ ਕਰਵਾ ਦਿੱਤਾ। ਇਸ ਤੋਂ ਬਾਅਦ ਕੇਵਲ ਸਿੰਘ ਨੂੰ ਸੁਰੱਖਿਅਤ ਢੰਗ ਨਾਲ ਟੈਂਕੀ ਤੋਂ ਹੇਠਾਂ ਉਤਾਰ ਲਿਆ ਗਿਆ। ਥਾਣਾ ਸਦਰ ਦੇ ਇੰਚਾਰਜ ਬਲਜੀਤ ਸਿੰਘ ਅਤੇ ਚਾਉਕੇ ਪੁਲਿਸ ਚੌਕੀ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਦੋਵਾਂ ਪਰਿਵਾਰਾਂ ਵਿਚਕਾਰ ਗੱਲਬਾਤ ਕਰਵਾ ਕੇ ਸਮਝੌਤਾ ਕਰਵਾ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸੜਕ ’ਤੇ ਚਲਦੀ ਕਾਰ ਉੱਪਰ ਦਰੱਖਤ ਡਿੱਗਿਆ, ਦਾਦਾ-ਪੋਤੀ ਜ਼ਖ਼ਮੀ, ਦਾਦੀ ਦੀ ਮੌਤ ਅਗਲੀ ਖ਼ਬਰ 50 ਘੰਟਿਆਂ ਬਾਅਦ ਵੀ ਸਰਹਿੰਦ ਨਹਿਰ ‘ਚ ਰੁੜ੍ਹੇ ਭੈਣ-ਭਰਾ ਦਾ ਕੋਈ ਸੁਰਾਗ ਨਹੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।