ਜ਼ਿਲ੍ਹਾ ਖੇਡ ਮੁਕਾਬਲੇ ’ਚ ਗੁਰੂ ਨਾਨਕ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਗਤਕੇ ਤੇ ਅਥਲੈਟਿਕ ਮੁਕਾਬਲਿਆਂ ਵਿਚ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸੋਨਾ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ।
ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਗਤਕੇ ਤੇ ਅਥਲੈਟਿਕ ਮੁਕਾਬਲਿਆਂ ਵਿਚ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸੋਨਾ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਗਤਕਾ ਮੁਕਾਬਲਿਆਂ ਵਿਚ ਅੰਡਰ-17 ਲੜਕਿਆਂ ਦੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਅਜੇ ਕੁਮਾਰ ਨੇ ਸੋਨ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੀ ਸਿੰਗਲ ਸੋਟੀ ਟੀਮ ਨੇ ਚਾਂਦੀ ਦਾ ਤਗਮਾ ਜਦ ਕਿ ਅੰਡਰ-17 ਫ਼੍ਰੀ ਸੋਟੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-17 ਲੜਕੀਆਂ ਦੇ ਫ਼੍ਰੀ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਵੀ ਸਕੂਲ ਦੀ ਖਿਡਾਰਨ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ-19 ਲੜਕਿਆਂ ਦੀ ਸਿੰਗਲ ਸੋਟੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਂਅ ਕੀਤਾ। ਅਥਲੈਟਿਕ ਮੁਕਾਬਲਿਆਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-19 ਲੰਬੀ ਛਾਲ ਦੇ ਮੁਕਾਬਲੇ ਵਿਚ ਹਰੂਨ ਨੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ, ਵਾਈਸ ਪ੍ਰਧਾਨ ਮੰਗਲ ਸਿੰਘ, ਮੈਨੇਜਰ ਸੰਤੋਖ ਸਿੰਘ, ਮੈਂਬਰ ਜਸਪਾਲ ਸਿੰਘ, ਗੁਰਮੇਜ ਸਿੰਘ, ਚੇਅਰਮੈਨ ਦਲਜੀਤ ਸਿੰਘ ਸ ੰਧੂ, ਨੰਬਰਦਾਰ ਸੁਖਵਿੰਦਰ ਸਿੰਘ, ਮਦਨ ਲਾਲ, ਗੁਰਜਿੰਦਰ ਸਿੰਘ ਲਾਲੀ ਤੇ ਤਾਰਾ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਦਲਜੀਤ ਕੌਰ, ਡੀ.ਪੀ. ਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।