26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਐੱਸ.ਕੇ.ਐੱਮ. (ਗੈਰ-ਸਿਆਸੀ) ਦੇ ਆਗੂਆਂ ਨੇ ਮੰਗਾਂ ਦੇ ਹੱਲ ਲਈ ਡੀ.ਸੀ. ਰਾਹੀਂ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਫ਼ਿਰੋਜ਼ਪੁਰ, 25 ਸਤੰਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੀ ਪੰਜਾਬ ਲੀਡਰਸ਼ਿਪ ਦੇ ਸੱਦੇ ’ਤੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਅਤੇ ਆਪਣੀਆਂ ਮੁੱਖ ਮੰਗਾਂ ਦੇ ਹੱਲ ਲਈ ਕਿਸਾਨ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਜੇਕਰ ਸਰਕਾਰ ਵਲੋਂ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਗਏ ਤਾਂ ਕਿਸਾਨਾਂ ਦਾ ਆਰਥਿਕ ਸੰਕਟ ਹੋਰ ਡੂੰਘਾ ਹੋ ਸਕਦਾ ਹੈ।

ਅਜੀਤ ਡੈਸਕ 26-09-2026
ਫ਼ਿਰੋਜ਼ਪੁਰ, 25 ਸਤੰਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੀ ਪੰਜਾਬ ਲੀਡਰਸ਼ਿਪ ਦੇ ਸੱਦੇ ’ਤੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਅਤੇ ਆਪਣੀਆਂ ਮੁੱਖ ਮੰਗਾਂ ਦੇ ਹੱਲ ਲਈ ਕਿਸਾਨ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਜੇਕਰ ਸਰਕਾਰ ਵਲੋਂ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਗਏ ਤਾਂ ਕਿਸਾਨਾਂ ਦਾ ਆਰਥਿਕ ਸੰਕਟ ਹੋਰ ਡੂੰਘਾ ਹੋ ਸਕਦਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਰਮਲ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਖ਼ਰੀਦ ਲਈ ਨਮੀ ਦੀ ਹੱਦ 17 ਫ਼ੀਸਦੀ ਤੋਂ ਵਧਾ ਕੇ 20 ਫ਼ੀਸਦੀ ਕੀਤੀ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਰਾਹਤ ਨਾ ਦਿੱਤੀ ਤਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਦਵਿੰਦਰ ਸਿੰਘ ਫੁੱਲਰਵਨ, ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਮਝੈਲ, ਰਣਜੀਤ ਸਿੰਘ ਬਲਾਕ ਪ੍ਰਧਾਨ, ਗੁਰਮੁਖ ਸਿੰਘ ਬਲਾਕ ਪ੍ਰਧਾਨ, ਮਲਕੀਤ ਸਿੰਘ ਬਲਾਕ ਪ੍ਰਧਾਨ, ਹੀਰਾ ਸਿੰਘ ਸੂਬਾ ਮੀਤ ਪ੍ਰਧਾਨ, ਜੀਵਨ ਸਿੰਘ ਸੋਢੀ ਸੂਬਾ ਖ਼ਜ਼ਾਨਚੀ ਅਤੇ ਕਰਨੈਲ ਸਿੰਘ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਜਨਰਲ ਸਕੱਤਰ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਸ਼ੁਰੂ ਹੋਵੇਗਾ ਵਿਸ਼ਾਲ ਮਾਰਚ - ਗੁਣਵੰਤ ਸਿੰਘ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਤਿਆਰੀਆਂ ਜ਼ੋਰਾਂ ’ਤੇ - ਛਾਂਗਾ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।