ਵਿਧਾਇਕ ਗੋਲਡੀ ਮੁਸਾਫਿਰ ਵਲੋਂ ਨਵੇਂ ਬਣੇ ਅਹੁਦੇਦਾਰਾਂ ਨੂੰ ਵਧਾਈ
ਤਲਵੰਡੀ ਭਾਈ, 25 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਅਤੇ ਇਤਿਹਾਸ ਵਿਭਾਗ ਵਲੋਂ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਾ.
ਬ
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਪਾਰਟੀ ਦੇ ਨਵੇਂ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੰਦੇ ਹੋਏ। ਤਸਵੀਰ-ਸੁਖਜੀਤ ਸਿੰਘ ਬਰਾੜ
26-09-2026
ਤਲਵੰਡੀ ਭਾਈ, 25 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਪੰਜਾਬੀ ਅਤੇ ਇਤਿਹਾਸ ਵਿਭਾਗ ਵਲੋਂ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਾ.ਸੁਰਜੀਤ ਸਿੰਘ ਦੌਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੀ ਨਹੀਂ, ਸਗੋਂ ਸਾਡੀ ਵਿਰਾਸਤ ਸਭਿਆਚਾਰ ਤੇ ਪਛਾਣ ਦਾ ਅਹਿਮ ਹਿੱਸਾ ਹੈ। ਡਾ.ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਵਰਤੋਂ ਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਮਰਨਜੀਤ ਕੌਰ ਬੀ.ਏ. ਭਾਗ ਦੂਜਾ, ਲਵਪ੍ਰੀਤ ਕੌਰ ਬੀ.ਏ. ਭਾਗ ਦੂਜਾ ਤੇ ਰਾਜਦੀਪ ਕੌਰ ਬੀ.ਏ. ਭਾਗ ਪਹਿਲਾ ਆਦਿ ਵਿਦਿਆਰਥੀਆਂ ਵਲੋਂ ਭਾਸ਼ਾ ਸਭਿਆਚਾਰ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਤੇ ਹੋਰ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਸਮੇਂ ਫਿਜ਼ਿਕਸ ਵਿਭਾਗ ਦੇ ਪ੍ਰੋਫੈਸਰ ਸਿਮਰਜੀਤ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਗ਼ਜ਼ਲਾਂ ਪੇਸ਼ ਕੀਤੀਆਂ ਗਈਆਂ। ਅਖੀਰ ਵਿਚ ਕਾਲਜ ਪ੍ਰਿੰਸੀਪਲ ਵਲੋਂ ਆਏ ਹੋਏ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਪ੍ਰੇਰਿਆ। ਸਮੁੱਚਾ ਸਮਾਗਮ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਮਾਣ ਦੀ ਭਾਵਨਾ ਪੈਦਾ ਕਰਨ ਵਾਲਾ ਰਿਹਾ। ਸਟੇਜ ਦੀ ਭੂਮਿਕਾ ਪ੍ਰੋਫੈਸਰ ਅਮਨਦੀਪ ਕੌਰ ਨੇ ਬਾਖ਼ੂਬੀ ਨਿਭਾਈ।