ਅਮਰੀਕਾ ਨਾਲ ਵਪਾਰਕ ਸਮਝੌਤਾ ਭਾਰਤੀ ਕਿਸਾਨਾਂ ਲਈ ਬਣ ਸਕਦੈ ਵੱਡੀ ਚੁਣੌਤੀ : ਗੁਰਮੀਤ ਸਿੰਘ ਘੋੜੇਚੱਕ
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਕਿਯੂ ਸਿੱਧੂਪੁਰ ਦੇ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਤਹਿਤ ਖੇਤੀਬਾੜੀ ਉਤਪਾਦਾਂ ਦੀ ਦਰਾਮਦ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦਾ ਭਾਰਤੀ ਕਿਸਾਨਾਂ ਦੀ ਆਰਥਿਕਤਾ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਭਾਰਤ ਆਉਣ ਵਾਲੀਆਂ ਵਸਤਾਂ ’ਤੇ ਜ਼ੀਰੋ ਫ਼ੀਸਦੀ ਟੈਕਸ ਅਤੇ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਵਸਤਾਂ ’ਤੇ 18 ਫ਼ੀਸਦੀ ਟੈਕਸ ਦੀ ਗੱਲ ਸਾਹਮਣੇ ਆ ਰਹੀ ਹੈ।
ਅਜੀਤ ਡੈਸਕ
28-09-2026