29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਲਾਇਨਜ਼ ਕਲੱਬ ਆਸ਼ੀਰਵਾਦ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ, 28 ਸਤੰਬਰ (ਕੁਲਬੀਰ ਸਿੰਘ ਸੋਢੀ)- ਮਨੁੱਖਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਮੰਤਵ ਨਾਲ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ, ਫ਼ਿਰੋਜ਼ਪੁਰ ਵਲੋਂ ਲਾਇਨਜ਼ ਕਲੱਬ ਆਸ਼ੀਰਵਾਦ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਖ਼ੂਨਦਾਨੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਕੁੱਲ 72 ਯੂਨਿਟ ਖ਼ੂਨਦਾਨ ਕੀਤਾ।

ਅਜੀਤ ਡੈਸਕ 29-09-2026
ਫ਼ਿਰੋਜ਼ਪੁਰ, 28 ਸਤੰਬਰ (ਕੁਲਬੀਰ ਸਿੰਘ ਸੋਢੀ)- ਮਨੁੱਖਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਮੰਤਵ ਨਾਲ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ, ਫ਼ਿਰੋਜ਼ਪੁਰ ਵਲੋਂ ਲਾਇਨਜ਼ ਕਲੱਬ ਆਸ਼ੀਰਵਾਦ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਖ਼ੂਨਦਾਨੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਕੁੱਲ 72 ਯੂਨਿਟ ਖ਼ੂਨਦਾਨ ਕੀਤਾ। ਇਸ ਮੌਕੇ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਐੱਮ.ਡੀ. ਬਲਜੀਤ ਕੌਰ ਬੰਗੜ ਤੇ ਐੱਮ.ਡੀ. ਅਮਰਦੀਪ ਸਿੰਘ ਆਸ਼ੂ ਬੰਗੜ ਨੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਕੈਂਪ ਕਰਵਾਉਣ ਵਿਚ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਟੀਮ ਵਲੋਂ ਮੈਨੇਜਰ ਸਰਬਜੀਤ ਸਿੰਘ ਅਤੇ ਐਡਮਿਨ ਅਫ਼ਜ਼ਲ ਮਸੀਹ ਨੇ ਅਹਿਮ ਭੂਮਿਕਾ ਨਿਭਾਈ। ਇਸੇ ਤਰ੍ਹਾਂ ਲਾਇਨਜ਼ ਕਲੱਬ ਆਸ਼ੀਰਵਾਦ ਦੇ ਪ੍ਰਧਾਨ ਡਾ.ਨਿਰਮਲ ਜੋਸ਼ੀ, ਸਕੱਤਰ ਜਤਿੰਦਰ, ਖਜ਼ਾਨਚੀ ਸੰਤੋਖ ਤੱਖੀ ਅਤੇ ਪੀ.ਆਰ.ਓ. ਐਡਵੋਕੇਟ ਸੰਦੀਪ ਸ਼ਰਮਾ ਨੇ ਕੈਂਪ ਦੇ ਪ੍ਰਬੰਧਾਂ ਵਿਚ ਆਪਣਾ ਭਰਪੂਰ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਦਾ ਕਾਫ਼ਲਾ ਡੀ.ਸੀ.ਦਫ਼ਤਰ ਫ਼ਿਰੋਜ਼ਪੁਰ ਧਰਨੇ ਲਈ ਰਵਾਨਾ ਅਗਲੀ ਖ਼ਬਰ ਬਾਬਾ ਫਰੀਦ ਆਈ.ਟੀ.ਆਈ. ਵਿਖੇ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।