29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗਿਆਨ ਜੋਤੀ ਸਕੂਲ ਦਾਰਾਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ

ਤਲਵੰਡੀ ਭਾਈ, 28 ਸਤੰਬਰ (ਰਵਿੰਦਰ ਸਿੰਘ ਬਜਾਜ)- ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਦੇਸ਼ ਭਗਤੀ ਦੀ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਦੇਸ਼ ਭਗਤੀ ਨਾਲ ਭਰਪੂਰ ਕਈ ਪ੍ਰੋਗਰਾਮ ਉਲੀਕੇ ਗਏ ਜਿਸ ਨਾਲ ਪੂਰਾ ਸਕੂਲ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉੱਠਿਆ।

ਅਜੀਤ ਡੈਸਕ 29-09-2026
ਤਲਵੰਡੀ ਭਾਈ, 28 ਸਤੰਬਰ (ਰਵਿੰਦਰ ਸਿੰਘ ਬਜਾਜ)- ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਦੇਸ਼ ਭਗਤੀ ਦੀ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਦੇਸ਼ ਭਗਤੀ ਨਾਲ ਭਰਪੂਰ ਕਈ ਪ੍ਰੋਗਰਾਮ ਉਲੀਕੇ ਗਏ ਜਿਸ ਨਾਲ ਪੂਰਾ ਸਕੂਲ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸਮਾਗਮ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਅਦਾਕਾਰੀ ਤੇ ਭਾਸ਼ਣਾਂ ਰਾਹੀਂ ਸ਼ਹੀਦ-ਏ-ਆਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਚੌਥੀ ਜਮਾਤ ਦੇ ਵਿਦਿਆਰਥੀਆਂ ਅਗਮਜੋਤ ਸਿੰਘ, ਅਰਪਨ, ਅਸ਼ਮੀਤ ਸਿੰਘ ਤੇ ਰਕਸ਼ਿਤ ਨੇ ਦੇਸ਼ ਭਗਤੀ ਦੇ ਰੰਗ ’ ਚ ਰੰਗਿਆ ਇਕ ਸ਼ਾਨਦਾਰ ਨਾਟਕ (ਐਕਟ) ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ। ਇਸੇ ਤਰ੍ਹਾਂ ਦਸਵੀਂ ਜਮਾਤ ਦੇ ਵਿਦਿਆਰਥੀ ਅਭੀਜੋਤ ਸਿੰਘ ਤੇ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਵੀਰ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਉਨ੍ਹਾਂ ਦੀ ਸੋਚ ਤੇ ਦੇਸ਼ ਦੀ ਆਜ਼ਾਦੀ ’ਚ ਪਾਏ ਯੋਗਦਾਨ ਬਾਰੇ ਬਹੁਤ ਹੀ ਜੋਸ਼ੀਲੇ ਤੇ ਪ੍ਰੇਰਨਾਦਾਇਕ ਭਾਸ਼ਣ ਦਿੱਤੇ। ਸਕੂਲ ਦੇ ਪ੍ਰਿੰਸੀਪਲ ਵਿਜੇ ਸਕਲਾਨੀ ਨੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਰਮਨਦੀਪ ਬਜਾਜ ਦੇ ਨਿਵਾਸ ਸਥਾਨ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਸੁਣਿਆ ‘ਮਨ ਕੀ ਬਾਤ’ ਪ੍ਰੋਗਰਾਮ ਅਗਲੀ ਖ਼ਬਰ ਸਰਪੰਚ ਜਸਪਾਲ ਸਿੰਘ ਤਲਵੰਡੀ ਨੂੰ ਸਦਮਾ, ਮਾਤਾ ਹਰਜਿੰਦਰ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।