29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੇਮ ਨਾਲਾ ਗੰਦਗੀ ਨਾਲ ਭਰਿਆ, ਸੜਕ ’ਤੇ ਪਏ ਡੂੰਘੇ ਟੋਏ ਦੇ ਰਹੇ ਹਾਦਸਿਆਂ ਨੂੰ ਸੱਦਾ

ਮੱਖੂ, 28 ਸਤੰਬਰ (ਵਰਿੰਦਰ ਮਨਚੰਦਾ)- ਮੱਖੂ ਦੇ ਐਨ ਵਿਚਕਾਰੋਂ ਲੰਘਦੇ ਸੇਮਨਾਲਾ ਦੀ ਸਫ਼ਾਈ ਵਾਰ-ਵਾਰ ਪ੍ਰਸ਼ਾਸਨ ਅਤੇ ਵਿਭਾਗ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਨਾ ਹੋਣ ਕਾਰਨ ਮੱਖੂ ਸ਼ਹਿਰ ਨਿਵਾਸੀ ਅਤੇ ਸ਼ਿਵ ਕਾਲੋਨੀ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ, ਉੱਥੇ ਹੀ ਕੋਲੋਂ ਲੰਘਦੀ ਸੜਕ ’ਤੇ ਪਏ ਡੂੰਘੇ ਟੋਏ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸ ਸਮੱਸਿਆ ਨੂੰ ਲੈ ਕੇ ਅਖ਼ਬਾਰਾਂ ਵਿਚ ਖ਼ਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 29-09-2026
ਮੱਖੂ, 28 ਸਤੰਬਰ (ਵਰਿੰਦਰ ਮਨਚੰਦਾ)- ਮੱਖੂ ਦੇ ਐਨ ਵਿਚਕਾਰੋਂ ਲੰਘਦੇ ਸੇਮਨਾਲਾ ਦੀ ਸਫ਼ਾਈ ਵਾਰ-ਵਾਰ ਪ੍ਰਸ਼ਾਸਨ ਅਤੇ ਵਿਭਾਗ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਨਾ ਹੋਣ ਕਾਰਨ ਮੱਖੂ ਸ਼ਹਿਰ ਨਿਵਾਸੀ ਅਤੇ ਸ਼ਿਵ ਕਾਲੋਨੀ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ, ਉੱਥੇ ਹੀ ਕੋਲੋਂ ਲੰਘਦੀ ਸੜਕ ’ਤੇ ਪਏ ਡੂੰਘੇ ਟੋਏ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸ ਸਮੱਸਿਆ ਨੂੰ ਲੈ ਕੇ ਅਖ਼ਬਾਰਾਂ ਵਿਚ ਖ਼ਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਸਮੱਸਿਆ ਸਬੰਧੀ ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਮੀਦ ਸੀ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਜਲਦ ਹੱਲ ਲਈ ਕਦਮ ਚੁੱਕਣਗੇ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੇਮ ਨਾਲੇ ਵਿਚ ਗੰਦਗੀ ਜਮਾਂ ਹੋਣ ਕਾਰਨ ਜਿੱਥੇ ਬਦਬੂ ਅਤੇ ਗੰਦਗੀ ਦਾ ਮਾਹੌਲ ਬਣਿਆ ਹੋਇਆ ਹੈ ਉੱਥੇ ਹੀ ਸੜਕ ’ਤੇ ਪਏ ਡੂੰਘੇ ਟੋਏ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ। ਖ਼ਾਸ ਕਰਕੇ ਰਾਤ ਸਮੇਂ ਵਾਹਨ ਚਾਲਕਾਂ ਨੂੰ ਇਨ੍ਹਾਂ ਟੋਇਆਂ ਕਾਰਨ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਹੀਂ ਹੋਇਆ ਅਸਰ- ਸ਼ਹਿਰ ਵਾਸੀਆਂ ਨੇ ਦੱਸਿਆ ਕਿ ਉਹ ਇਸ ਸਮੱਸਿਆ ਨੂੰ ਲੈ ਕੇ ਕਈ ਵਾਰ ਪ੍ਰਸ਼ਾਸਨ ਕੋਲ ਆਪਣੀ ਆਵਾਜ਼ ਪਹੁੰਚਾ ਚੁੱਕੇ ਹਨ। ਇਸ ਤੋਂ ਇਲਾਵਾ ਅਖ਼ਬਾਰਾਂ ਰਾਹੀਂ ਵੀ ਇਸ ਸਮੱਸਿਆ ਦੇ ਹੱਲ ਲਈ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਪਰ ਫਿਰ ਵੀ ਸਰਕਾਰ ਅਤੇ ਸਬੰਧਿਤ ਵਿਭਾਗ ਦਾ ਧਿਆਨ ਇਸ ਸਮੱਸਿਆ ਵੱਲ ਨਹੀਂ ਗਿਆ। ਲੋਕਾਂ ਵਿਚ ਇਸ ਗੱਲ ਨੂੰ ਲੈ ਕੇ ਰੋਸ ਹੈ ਕਿ ਮੱਖੂ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਜੇਕਰ ਇਸੇ ਤਰ੍ਹਾਂ ਅਣਦੇਖੀ ਜਾਰੀ ਰਹੀ ਤਾਂ ਆਮ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਸੜਕ ਬਣੀ ਹਾਦਸਿਆਂ ਦਾ ਕਾਰਨ ਸੇਮ ਨਾਲੇ ਦੇ ਨਾਲ ਲੱਗਦੀ ਸੜਕ ਦੀ ਹਾਲਤ ਵੀ ਬੇਹੱਦ ਖਸਤਾ ਹੋ ਚੁੱਕੀ ਹੈ। ਕਰੀਬ 5 ਸਾਲ ਪਹਿਲਾਂ ਬਣੀ ਇਸ ਸੜਕ ਵਿਚ ਹੁਣ ਥਾਂ-ਥਾਂ ਵੱਡੇ ਅਤੇ ਡੂੰਘੇ ਟੋਏ ਪੈ ਚੁੱਕੇ ਹਨ। ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਟੋਏ ਵਾਹਨ ਚਾਲਕਾਂ ਨੂੰ ਦਿਖਾਈ ਨਹੀਂ ਦਿੰਦੇ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸ਼ਹਿਰ ਵਾਸੀਆਂ ਅਨੁਸਾਰ ਇਸ ਸੜਕ ਦੀ ਮਾੜੀ ਹਾਲਤ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਖ਼ਾਸ ਕਰਕੇ ਦੋ ਪਹੀਆ ਵਾਹਨ ਚਾਲਕਾਂ ਤੇ ਰਾਤ ਸਮੇਂ ਆਉਣ-ਜਾਣ ਵਾਲੇ ਲੋਕਾਂ ਲਈ ਇਹ ਸੜਕ ਖ਼ਤਰਨਾਕ ਬਣੀ ਹੋਈ ਹੈ।
ਪਿਛਲੀ ਖ਼ਬਰ ਪਿੰਕੀ ਬਲਹਾਰਾ ਨੇ ਕੁਰਾਸ਼ ’ਚ ਦਿਵਾਇਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਮਰਹੂਮ ਨੌਜਵਾਨ ਦਿਲਰਾਜ ਮਨੇਸ ਦੀ ਯਾਦ ’ਚ ਜਿੰਮ ਲਈ 4 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।