01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅੱਖਾਂ ਦਾ ਜਾਂਚ ਕੈਂਪ ਲਗਾਇਆ

ਖੋਸਾ ਦਲ ਸਿੰਘ, 30 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਪੀ. ਐੱਚ.

ਅਜੀਤ ਡੈਸਕ 01-10-2026
ਖੋਸਾ ਦਲ ਸਿੰਘ, 30 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਪੀ.ਐੱਚ.ਸੀ. ਕੱਸੋਆਣਾ ਅਧੀਨ ਸੀਨੀਅਰ ਮੈਡੀਕਲ ਅਫਸਰ ਡਾ. ਕਰਨਬੀਰ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ ਤਹਿਤ ਸਰਕਾਰੀ ਹਾਈ ਸਕੂਲ ਵਕੀਲਾ ਵਾਲਾ ਵਿਖੇ ਬੱਚਿਆਂ ਦੀ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਮੁਖਮੈਨ ਸਿੰਘ ਤੇ ਡਾ. ਬੀਨੂ ਬਾਂਸਲ ਦੀ ਅਗਵਾਈ ਹੇਠ ਮੈਡੀਕਲ ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਜ਼ਰ ਸੰਬੰਧੀ ਸਮੱਸਿਆ ਵਾਲੇ ਬੱਚਿਆਂ ਦੀ ਪਛਾਣ ਕੀਤੀ ਗਈ। ਕੈਂਪ ਦੌਰਾਨ 14 ਬੱਚਿਆਂ ਨੂੰ ਦੂਰ ਦੀ ਨਿਗਾਹ ਲਈ ਐਨਕਾਂ ਵੰਡੀਆਂ ਗਈਆਂ। ਮੈਡੀਕਲ ਟੀਮ ਵਲੋਂ ਬੱਚਿਆਂ ਨੂੰ ਅੱਖਾਂ ਦੀ ਸਹੀ ਸੰਭਾਲ, ਅੱਖਾਂ ਦੀ ਸਫਾਈ ਤੇ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣ ਸਬੰਧੀ ਵੀ ਜਾਗਰੂਕ ਕੀਤਾ ਗਿਆ। ਮੈਡੀਕਲ ਅਫਸਰ ਡਾ. ਮੁਖਮੈਨ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ ਤਹਿਤ ਬੱਚਿਆਂ ਦੀ ਸਿਹਤ ਦੀ ਜਾਂਚ ਕਰਕੇ ਸਮੇਂ ਸਿਰ ਸਿਹਤ ਸਮੱਸਿਆਵਾਂ ਦੀ ਪਛਾਣ ਤੇ ਉਨ੍ਹਾਂ ਦਾ ਯੋਗ ਇਲਾਜ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਜ਼ੋਨ ਪੱਧਰੀ ਐਥਲੈਟਿਕ ਮੁਕਾਬਲਿਆਂ ’ਚ ਪੀ.ਐਮ. ਸ੍ਰੀ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।