01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ, ਵੱਖ-ਵੱਖ ਖੇਡ ਮੈਦਾਨਾਂ ’ਚ ਸ਼ੁਰੂ ਹੋਏ ਖੇਡ ਮੁਕਾਬਲੇ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਕੀਤੀ ਸ਼ਮੂਲੀਅਤ

ਫ਼ਿਰੋਜ਼ਪੁਰ, 30 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਫਿਰੋਜ਼ਪੁਰ ਵਿਖੇ ਸ਼ੁਰੂ ਕਰਵਾਈਆਂ ਗਈਆਂ। ਇਸ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਰਣਬੀਰ ਸਿੰਘ ਭੁੱਲਰ ਐਮ.

ਅਜੀਤ ਡੈਸਕ 01-10-2026
ਫ਼ਿਰੋਜ਼ਪੁਰ, 30 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਫਿਰੋਜ਼ਪੁਰ ਵਿਖੇ ਸ਼ੁਰੂ ਕਰਵਾਈਆਂ ਗਈਆਂ। ਇਸ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਰਣਬੀਰ ਸਿੰਘ ਭੁੱਲਰ ਐਮ.ਐਲ.ਏ. ਫਿਰੋਜ਼ਪੁਰ ਸ਼ਹਿਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਅਥਲੈਟਿਕਸ, ਬਾਸਕਟਬਾਲ ਤੇ ਬਾਕਸਿੰਗ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਬੈਂਡਮਿੰਟਨ ਤੇ ਟੇਬਲ ਟੈਨਿਸ ਦੇ ਮੁਕਾਬਲੇ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਰੋਲਰ ਸਕੇਟਿੰਗ, ਸ਼ੂਟਿੰਗ, ਚੈੱਸ ਤੇ ਫੈਨਸਿੰਗ ਦੇ ਮੁਕਾਬਲੇ ਦਾਸ ਐਂਡ ਬਰਾਊਨ ਵਰਲਡ ਸਕੂਲ ਫਿਰੋਜ਼ਪੁਰ ਵਿਖੇ, ਫੁੱਟਬਾਲ, ਗਤਕਾ, ਜੂਡੋ, ਕਬੱਡੀ (ਨੈਸ਼ਨਲ), ਕਬੱਡੀ (ਸਰਕਲ), ਖੋਹ-ਖੋਹ, ਕਿੱਕ ਬਾਕਸਿੰਗ, ਨੈਟਬਾਲ, ਵਾਲੀਬਾਲ(ਸਮੈਸਿੰਗ), ਵਾਲੀਬਾਲ(ਸ਼ੂਟਿੰਗ) ਤੇ ਕੁਸ਼ਤੀ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਸਾਫਟਬਾਲ ਦੇ ਮੁਕਾਬਲੇ ਆਦਰਸ਼ ਸੀਨੀਅਰ ਸੈਕੰਫਰੀ ਸਕੂਲ ਹਰਦਾਸਾ ਵਿਖੇ, ਤੈਰਾਕੀ ਦੇ ਮੁਕਾਬਲੇ ਜ਼ਿਲ੍ਹਾ ਪ੍ਰੀਸ਼ਦ ਸਵੀਮਿੰਗ ਪੂਲ ਫਿਰੋਜ਼ਪੁਰ ਵਿਖੇ, ਹੈਂਡਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ, ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਤੇ ਟੈਨਿਸ ਬਾਲ ਕ੍ਰਿਕੇਟ ਡੈਮੋਨਸਟ੍ਰੇਸ਼ਨ ਈਵੈਂਟ ਦੇ ਮੁਕਾਬਲੇ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਵੱਖ-ਵੱਖ ਉਮਰ ਵਰਗ ਵਿਚ ਲੜਕੇ/ਮੈਨ ਦੇ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਦੱਸਿਆ ਕਿ ਸ਼ੁਰੂਆਤੀ ਖੇਡ ਮੁਕਾਬਲਿਆਂ ਦੌਰਾਨ ਫੁੱਟਬਾਲ ਵਿਚ ਅੰਡਰ-14 ਵਿਚ ਚੀਤਾ ਕਲੱਬ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਐਮਰੋਜੀਅਲ ਪਬਲਿਕ ਸਕੂਲ ਜ਼ੀਰਾ ਨੇ ਦੂਸਰਾ ਅਤੇ ਗੁਰੂ ਨਾਨਕ ਪਬਲਿਕ ਸਕੂਲ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਪਿਛਲੀ ਖ਼ਬਰ 5 ਅਕਤੂਬਰ ਦੇ ਡੀ.ਸੀ. ਦਫਤਰਾਂ ਦੇ ਘਿਰਾਓ ਲੈ ਕੇ ਭਾਕਿਯੂ ਉਗਰਾਹਾਂ ਦੀ ਮੀਟਿੰਗ ਅਗਲੀ ਖ਼ਬਰ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਕੀਤੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।