ਹੈਰੋਇਨ ਵੇਚਣ ਦੇ ਆਦੀ ਨੌਜਵਾਨ ਕਾਬੂ
ਫ਼ਿਰੋਜ਼ਪੁਰ, 1 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰ ਕੰਵਲਜੀਤ ਕੌਰ ਨੇ ਦੱਸਿਆ ਹੈ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੋਨੂ ਤੇ ਜਰਨੈਲ ਉਕਤਾਨ ਜੋ ਨਸ਼ਾ ਹੈਰੋਇਨ ਵਿਚ ਦੇ ਆਦੀ ਹਨ ਅੱਜ ਵੀ ਨੇੜੇ ਰੇਲਵੇ ਸਟੇਸ਼ਨ ਖਾਲੀ ਜਗ੍ਹਾ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ।
ਫ਼ਿਰੋਜ਼ਪੁਰ, 1 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਵਿਚ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰ ਕੰਵਲਜੀਤ ਕੌਰ ਨੇ ਦੱਸਿਆ ਹੈ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੋਨੂ ਤੇ ਜਰਨੈਲ ਉਕਤਾਨ ਜੋ ਨਸ਼ਾ ਹੈਰੋਇਨ ਵਿਚ ਦੇ ਆਦੀ ਹਨ ਅੱਜ ਵੀ ਨੇੜੇ ਰੇਲਵੇ ਸਟੇਸ਼ਨ ਖਾਲੀ ਜਗ੍ਹਾ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਖਾਲੀ ਜਗ੍ਹਾ ’ਤੇ ਛਾਪੇਮਾਰੀ ਕਰਕੇ ਸੋਨੂ ਪੁੱਤਰ ਸੁਖਦੇਵ ਸਿੰਘ ਵਾਸੀ ਮਹਾਲਮ ਥਾਣਾ ਆਰਿਫ ਕੇ ਜ਼ਿਲ੍ਹਾ ਫਿਰੋਜ਼ਪੁਰ, ਜਰਨੈਲ ਸਿੰਘ ਪੁੱਤਰ ਗੋਰਾ ਪੁੱਤਰ ਚੰਨਣ ਸਿੰਘ ਵਾਸੀ ਜਨਤਾ ਪ੍ਰੀਤ ਨਗਰ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ ਹੈ।