ਖਹਿਰਾ ਨੇ ਸਰਕਾਰੀ ਰਿਹਾਇਸ਼ਾਂ ਬਾਰੇ ਸਵਾਲ ਚੁੱਕ ਕੇ ਜਨਤਾ ਦੀ ਆਵਾਜ਼ ਬੁਲੰਦ ਕੀਤੀ - ਬਲਜੀਤ ਕੌਰ ਬੰਗੜ, ਆਸ਼ੂ ਬੰਗੜ
ਫ਼ਿਰੋਜ਼ਪੁਰ, 1 ਅਕਤੂਬਰ (ਸੁਖਵਿੰਦਰ ਸਿੰਘ)– ਕਾਂਗਰਸ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਅਤੇ ਹਲਕਾ ਦਿਹਾਤੀ ਫ਼ਿਰੋਜ਼ਪੁਰ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਭੁਲੱਥ ਤੋਂ ਮੌਜੂਦਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਸਰਕਾਰੀ ਰਿਹਾਇਸ਼ਾਂ ਦੀ ਵਰਤੋਂ ਸਬੰਧੀ ਚੁੱਕੇ ਗਏ ਸਵਾਲ ਪੂਰੀ ਤਰ੍ਹਾਂ ਵਾਜਬ ਹਨ। ਬਲਜੀਤ ਕੌਰ ਨੇ ਕਿਹਾ ਕਿ ਜੇਕਰ ਸਰਕਾਰੀ ਰਿਹਾਇਸ਼ਾਂ ਦੀ ਅਲਾਟਮੈਂਟ ਜਾਂ ਵਰਤੋਂ ਨੂੰ ਲੈ ਕੇ ਕੋਈ ਸਵਾਲ ਉੱਠਦਾ ਹੈ ਤਾਂ ਉਸ ਦਾ ਜਵਾਬ ਸਰਕਾਰੀ ਰਿਕਾਰਡ, ਅਲਾਟਮੈਂਟ ਹੁਕਮਾਂ ਤੇ ਨਿਯਮਾਂ ਦੇ ਹਵਾਲੇ ਨਾਲ ਦਿੱਤਾ ਜਾਣਾ ਚਾਹੀਦਾ ਹੈ।
ਬ
ਬਲਜੀਤ ਕੌਰ ਬੰਗੜ, ਅਮਰਦੀਪ ਸਿੰਘ ਆਸ਼ੂ ਬੰਗੜ।
02-10-2026
ਫ਼ਿਰੋਜ਼ਪੁਰ, 1 ਅਕਤੂਬਰ (ਸੁਖਵਿੰਦਰ ਸਿੰਘ)– ਕਾਂਗਰਸ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਅਤੇ ਹਲਕਾ ਦਿਹਾਤੀ ਫ਼ਿਰੋਜ਼ਪੁਰ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਭੁਲੱਥ ਤੋਂ ਮੌਜੂਦਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਸਰਕਾਰੀ ਰਿਹਾਇਸ਼ਾਂ ਦੀ ਵਰਤੋਂ ਸਬੰਧੀ ਚੁੱਕੇ ਗਏ ਸਵਾਲ ਪੂਰੀ ਤਰ੍ਹਾਂ ਵਾਜਬ ਹਨ। ਬਲਜੀਤ ਕੌਰ ਨੇ ਕਿਹਾ ਕਿ ਜੇਕਰ ਸਰਕਾਰੀ ਰਿਹਾਇਸ਼ਾਂ ਦੀ ਅਲਾਟਮੈਂਟ ਜਾਂ ਵਰਤੋਂ ਨੂੰ ਲੈ ਕੇ ਕੋਈ ਸਵਾਲ ਉੱਠਦਾ ਹੈ ਤਾਂ ਉਸ ਦਾ ਜਵਾਬ ਸਰਕਾਰੀ ਰਿਕਾਰਡ, ਅਲਾਟਮੈਂਟ ਹੁਕਮਾਂ ਤੇ ਨਿਯਮਾਂ ਦੇ ਹਵਾਲੇ ਨਾਲ ਦਿੱਤਾ ਜਾਣਾ ਚਾਹੀਦਾ ਹੈ। ਸਵਾਲ ਪੁੱਛਣ ਵਾਲੇ ਜਨ ਪ੍ਰਤੀਨਿਧੀ ਨੂੰ ਨਿੱਜੀ ਟਿੱਪਣੀਆਂ ਜਾਂ ਅਪਮਾਨਜਨਕ ਸ਼ਬਦਾਂ ਰਾਹੀਂ ਨਿਸ਼ਾਨਾ ਬਣਾਉਣਾ ਸਿਆਸੀ ਮਰਿਆਦਾ ਦੇ ਅਨੁਕੂਲ ਨਹੀਂ। ਆਸ਼ੂ ਬੰਗੜ ਨੇ ਕਿਹਾ ਕਿ ਖਹਿਰਾ ਵਲੋਂ ਚੁੱਕਿਆ ਗਿਆ ਮੁੱਦਾ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਬਣਾਉਣ ਦਾ ਨਹੀਂ, ਸਗੋਂ ਸਰਕਾਰੀ ਜਾਇਦਾਦ ਦੀ ਵਰਤੋਂ ਤੇ ਇਸ ਨਾਲ ਜੁੜੇ ਨਿਯਮਾਂ ਦੀ ਪਾਰਦਰਸ਼ਤਾ ਨਾਲ ਸਬੰਧਤ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੱਥ ਜਨਤਾ ਦੇ ਸਾਹਮਣੇ ਰੱਖੇ ਅਤੇ ਸਥਿਤੀ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਗਾਇਤਰੀ ਬਿਸ਼ਨੋਈ ਨੂੰ ਸ. ਖਹਿਰਾ ਲਈ ਵਰਤੀ ਗਈ ਤਿੱਖੀ ਭਾਸ਼ਾ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।