03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੁਅੱਤਲ ਫੂਡ ਸੇਫਟੀ ਇੰਸਪੈਕਟਰ ਨੂੰ ਬਹਾਲ ਕਰਨ ਲਈ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ

ਜ਼ੀਰਾ, 2 ਅਕਤੂਬਰ (ਰਜਨੀਸ਼ ਕਥੂਰੀਆ/ ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ)- ਫੂਡ ਸੇਫਟੀ ਇੰਸਪੈਕਟਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ ਨੂੰ ਬਿਨਾਂ ਕਿਸੇ ਠੋਸ ਕਾਰਨ ਕਮਿਸ਼ਨਰ ਕਮਲਪ੍ਰੀਤ ਕੌਰ ਵਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਇਥੇ ਪੰਜ ਕਿਸਾਨ ਜਥੇਬੰਦੀਆਂ ਨੇ ਇਕ ਸਾਂਝੀ ਮੀਟਿੰਗ ਕਰਕੇ ਪੰਜਾਬ ਸਰਕਾਰ ਨੂੰ ਉਸ ਨੂੰ ਇਕ ਹਫਤੇ ਦੇ ਵਿਚ-ਵਿਚ ਬਹਾਲ ਕਰਕੇ ਵਾਪਸ ਫ਼ਿਰੋਜ਼ਪੁਰ ਭੇਜਣ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਸ਼ਹਿਨਸ਼ਾਹ ਪੈਲੇਸ ਜ਼ੀਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ। ਤਸਵੀਰ-ਰਜਨੀਸ਼ ਕਥੂਰੀਆ 03-10-2026
ਜ਼ੀਰਾ, 2 ਅਕਤੂਬਰ (ਰਜਨੀਸ਼ ਕਥੂਰੀਆ/ ਪ੍ਰਤਾਪ ਸਿੰਘ ਹੀਰਾ/ਹਰਜੀਤ ਸਿੰਘ ਗਿੱਲ)- ਫੂਡ ਸੇਫਟੀ ਇੰਸਪੈਕਟਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ ਨੂੰ ਬਿਨਾਂ ਕਿਸੇ ਠੋਸ ਕਾਰਨ ਕਮਿਸ਼ਨਰ ਕਮਲਪ੍ਰੀਤ ਕੌਰ ਵਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਇਥੇ ਪੰਜ ਕਿਸਾਨ ਜਥੇਬੰਦੀਆਂ ਨੇ ਇਕ ਸਾਂਝੀ ਮੀਟਿੰਗ ਕਰਕੇ ਪੰਜਾਬ ਸਰਕਾਰ ਨੂੰ ਉਸ ਨੂੰ ਇਕ ਹਫਤੇ ਦੇ ਵਿਚ-ਵਿਚ ਬਹਾਲ ਕਰਕੇ ਵਾਪਸ ਫ਼ਿਰੋਜ਼ਪੁਰ ਭੇਜਣ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਸ਼ਹਿਨਸ਼ਾਹ ਪੈਲੇਸ ਜ਼ੀਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਹਨਾਂ ਜਥੇਬੰਦੀਆਂ ਦੇ ਆਗੂਆਂ ਨੇ ਫੂਡ ਸੇਫਟੀ ਇੰਸਪੈਕਟਰ ਫਿਰੋਜ਼ਪੁਰ ਅਭਿਨਵ ਖੋਸਲਾ ਨੂੰ ਬਿਨਾਂ ਕੋਈ ਕਾਰਨ ਦੱਸੇ ਕਮਿਸ਼ਨਰ ਕੰਵਲਪ੍ਰੀਤ ਕੌਰ ਵਲੋਂ ਮੁਅੱਤਲ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਉਹਨਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਅਫਸਰ ਵਲੋਂ ਮਿਲਾਵਟਖੋਰਾਂ ਵਿਰੁੱਧ ਛੇੜੀ ਗਈ ਮੁਹਿੰਮ ਤੇ ਕੀਤੀ ਗਈ ਕਾਰਵਾਈ ਤੋਂ ਡਰਦਿਆਂ ਮਿਲਾਵਟਖੋਰਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਆਪਣਾ ਸਾਮਾਨ ਸਪਲਾਈ ਕਰਨ ਲਈ ਆਉਣ ਤੋਂ ਗੁਰੇਜ ਕਰਨਾ ਸ਼ੁਰੂ ਕਰ ਦਿੱਤਾ ਸੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮਿਲਾਵਟਖੋਰਾਂ ਖਿਲਾਫ ਚਲਾਈ ਗਈ ਮੁਹਿੰਮ ਅਤੇ ਕੀਤੀ ਗਈ ਕਾਰਵਾਈ ਦੇ ਕਾਰਨ ਫ਼ਿਰੋਜ਼ਪੁਰ ਤੋਂ ਲੈ ਕੇ ਚੰਡੀਗੜ੍ਹ ਤੱਕ ਜਿਹੜੇ ਅਫਸਰਾਂ ਨੂੰ ਕਥਿਤ ਤੌਰ ’ਤੇ ਰਿਸ਼ਵਤ ਦੇ ਰੂਪ ਵਿਚ ਮਹੀਨਾ ਜਾਂਦਾ ਸੀ। ਉਹ ਬੰਦ ਹੋ ਗਿਆ ਜਿਸ ਕਰਕੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਉਹਨਾਂ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਜਿੰਨੀ ਦੇਰ ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਨੂੰ ਬਹਾਲ ਕਰਕੇ ਵਾਪਸ ਫਿਰੋਜ਼ਪੁਰ ਨਹੀਂ ਭੇਜਿਆ ਜਾਂਦਾ ਉਤਨੀ ਦੇਰ ਤੱਕ ਕਿਸਾਨ ਜਥੇਬੰਦੀਆਂ ਚੈਨ ਨਾਲ ਨਹੀਂ ਬੈਠਣਗੀਆਂ। ਉਹਨਾਂ ਕਿਹਾ ਕਿ ਜ਼ੀਰਾ ਹਲਕੇ ਅਤੇ ਫਿਰੋਜ਼ਪੁਰ ਹਲਕੇ ਨਾਲ ਸੰਬੰਧਿਤ ਕਿਸੇ ਵਿਧਾਇਕ ਨੇ ਜੇਕਰ ਉਕਤ ਅਫਸਰ ਵਿਰੁੱਧ ਕੋਈ ਸ਼ਿਕਾਇਤ ਦਰਜ ਕਰਵਾਈ ਤਾਂ ਸਾਡੀਆਂ ਜਥੇਬੰਦੀਆਂ ਉਸ ਦੇ ਖਿਲਾਫ ਸਖਤ ਐਕਸ਼ਨ ਲੈਣਗੀਆਂ। ਮੀਟਿੰਗ ਵਿਚ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਕਾਰਜਕਾਰੀ ਮੈਂਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜਿਲਾ ਫਿਰੋਜ਼ਪੁਰ, ਸੁਖਦੇਵ ਸਿੰਘ ਸਨੇਰ ਬਲਾਕ ਪ੍ਰਧਾਨ ਜ਼ੀਰਾ ਮਨਦੀਪ ਸਿੰਘ ਅਲੀਪੁਰ, ਮੋਹਨ ਸਿੰਘ ਫੇਰੋ ਕੇ, ਪ੍ਰਗਟ ਸਿੰਘ ਲਹਿਰਾ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਰਾਣਾ ਰਣਬੀਰ ਸਿੰਘ ਠੱਠਾ ਸੂਬਾ ਜਨਰਲ ਸਕੱਤਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਹਰਦੀਪ ਸਿੰਘ ਕਰਮੂਵਾਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਦੇਵ ਸਿੰਘ ਵਾਲੀਆ ਸੀਨੀਅਰ ਮੀਤ ਪ੍ਰਧਾਨ ਪੰਜਾਬ, ਸੁਖਚੈਨ ਸਿੰਘ ਬੰਡਾਲਾ ਬਲਾਕ ਪ੍ਰਧਾਨ ਜ਼ੀਰਾ, ਨਿਸ਼ਾਨ ਸਿੰਘ ਮੱਖੂ ਬਲਾਕ ਪ੍ਰਧਾਨ ਮੱਖੂ, ਗੈਰੀ ਸਿੱਧੂ ਬੰਡਾਲਾ ਸੂਬਾ ਮੀਡੀਆ ਇੰਚਾਰਜ, ਜੋਗਿੰਦਰ ਸਿੰਘ ਮੱਖੂ, ਸ਼ੁਬੇਗ ਸਿੰਘ ਪ੍ਰੈਸ ਸਕੱਤਰ, ਸੁਖਵਿੰਦਰ ਸਿੰਘ ਠੱਠਾ, ਕਮਲਜੀਤ ਸਿੰਘ ਠੱਠਾ, ਜਰਨੈਲ ਸਿੰਘ ਫੇਰੋਕੇ, ਮਹਿੰਦਰ ਸਿੰਘ ਮਨਸੂਰਦੇਵਾ, ਹਰਪ੍ਰੀਤ ਸਿੰਘ ਲੌਂਗੋਦੇਵਾ, ਭਜਨ ਸਿੰਘ ਮਨਸੂਰਵਾਲ, ਲਖਵੀਰ ਸਿੰਘ, ਰਾਜ ਰਣਬੀਰ ਸਿੰਘ ਕਰਮੂਵਾਲਾ, ਪ੍ਰੇਮ ਸਿੰਘ ਆਲੇਵਾਲਾ, ਬਲਕਾਰ ਸਿੰਘ ਆਲੇਵਾਲਾ, ਧੰਨਾ ਸਿੰਘ ਆਲੇਵਾਲਾ, ਨਿਰਮਲ ਸਿੰਘ ਆਲੇਵਾਲਾ ਤੇ ਜੱਸਾ ਸਿੰਘ ਆਲੇਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਤੀਜੇ ਦਿਨ ਜ਼ਿਲ੍ਹਾ ਪੱਧਰੀ ਖੇਡਾਂ ’ਚ ਖਿਡਾਰੀਆਂ ਨੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।