03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹੈਰੋਇਨ ਸਮੇਤ ਫ਼ਿਰੋਜ਼ਪੁਰ ਕੈਂਟ ਤੋਂ ਨੌਜਵਾਨ ਕਾਬੂ, 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਫ਼ਿਰੋਜ਼ਪੁਰ, 2 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਦੇ ਇੰਚਾਰਜ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਸਬੰਧੀ ਲਾਈਟਾਂ ਵਾਲਾ ਚੌਕ ਨੇੜੇ ਬੱਸ ਸਟੈਂਡ ਫ਼ਿਰੋਜ਼ਪੁਰ ਕੈਂਟ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਮੁਖ਼ਬਰ ਖਾਸ ਤੋਂ ਸੂਚਨਾ ਮਿਲੀ ਕਿ ਜਗੀ ਪੁੱਤਰ ਜਸਵੀਰ ਵਾਸੀ ਮਕਾਨ ਨੰਬਰ 42, ਵਾਰਡ ਨੰਬਰ 1, ਖਟੀਕ ਮੰਡੀ ਫਿਰੋਜ਼ਪੁਰ ਕੈਂਟ ਹੈਰੋਇਨ ਵੇਚਣ ਦਾ ਆਦੀ ਹੈ ਤੇ ਇਸ ਸਮੇਂ ਬਿਜਲੀ ਘਰ ਰੋਡ ਖਟੀਕ ਮੰਡੀ ਨੇੜੇ ਖੜ੍ਹਾ ਹੋ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਜਗੀ ਪੁੱਤਰ ਜਸਵੀਰ ਸਿੰਘ ਮਕਾਨ ਨੰਬਰ 42, ਵਾਰਡ ਨੰਬਰ 01, ਖਟੀਕ ਮੰਡੀ ਫ਼ਿਰੋਜ਼ਪੁਰ ਕੈਂਟ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਇਸ ਮਾਮਲੇ ਸਬੰਧੀ ਮੁਕੱਦਮਾ ਦਰਜ ਕਰ ਲਿਆ ਹੈ।ਅਧਿਕਾਰੀਆਂ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਦੋਸਤ ਦਾ ਜਨਮ ਦਿਨ ਮਨਾ ਕੇ ਪਰਤ ਰਹੇ ਸਨ ਵਾਪਸ ਅਗਲੀ ਖ਼ਬਰ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਕਰਕੇ ਡੀਪੂ ਹੋਲਡਰ ਯੂਨੀਅਨ ਵਲੋਂ 5 ਨੂੰ ਚੰਡੀਗੜ੍ਹ ’ਚ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।