04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਾਰਕੀਟ ਕਮੇਟੀ ਮੱਖੂ ਨੇ ਝੋਨੇ ਦੀ ਨਮੀ ਜ਼ਿਆਦਾ ਪਾਈਆਂ ਜਾਣ ਵਾਲੀਆਂ ਟਰਾਲੀਆਂ ਮੋੜੀਆਂ ਵਾਪਸ

ਮੱਖੂ, 2 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਵਿਚ ਜਿੱਥੇ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ ਉਥੇ ਹੀ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਮੱਖੂ ਦੇ ਮੁਲਾਜ਼ਮਾਂ ਮਨਪ੍ਰੀਤ ਸਿੰਘ, ਹੀਰਾ ਸਿੰਘ ਤੇ ਦਾਰਾ ਸਿੰਘ ਵਲੋਂ ਦਾਣਾ ਮੰਡੀ ਦੇ ਗੇਟ ’ਤੇ ਟਰਾਲੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਜਿੰਨਾਂ ਦੀ ਨਮੀ 17 ਫ਼ੀਸਦੀ ਤੋਂ ਜ਼ਿਆਦਾ ਆ ਰਹੀ ਹੈ, ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਨਹੀਂ ਆਉਣ ਦਿੱਤਾ ਜਾਵੇਗਾ ਕਿਉਂਕਿ ਇਸ ਨਾਲ ਜਿੱਥੇ ਵਿਕਣ ਵਿਚ ਮੁਸ਼ਕਿਲ ਆਉਂਦੀ ਹੈ ਉਥੇ ਫੜ੍ਹਾਂ ਦੀ ਘਾਟ ਵੀ ਪੈਦਾ ਹੋ ਜਾਂਦੀ ਹੈ।

ਅਜੀਤ ਡੈਸਕ 03-10-2026
ਮੱਖੂ, 2 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਵਿਚ ਜਿੱਥੇ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ ਉਥੇ ਹੀ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਮੱਖੂ ਦੇ ਮੁਲਾਜ਼ਮਾਂ ਮਨਪ੍ਰੀਤ ਸਿੰਘ, ਹੀਰਾ ਸਿੰਘ ਤੇ ਦਾਰਾ ਸਿੰਘ ਵਲੋਂ ਦਾਣਾ ਮੰਡੀ ਦੇ ਗੇਟ ’ਤੇ ਟਰਾਲੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਜਿੰਨਾਂ ਦੀ ਨਮੀ 17 ਫ਼ੀਸਦੀ ਤੋਂ ਜ਼ਿਆਦਾ ਆ ਰਹੀ ਹੈ, ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਨਹੀਂ ਆਉਣ ਦਿੱਤਾ ਜਾਵੇਗਾ ਕਿਉਂਕਿ ਇਸ ਨਾਲ ਜਿੱਥੇ ਵਿਕਣ ਵਿਚ ਮੁਸ਼ਕਿਲ ਆਉਂਦੀ ਹੈ ਉਥੇ ਫੜ੍ਹਾਂ ਦੀ ਘਾਟ ਵੀ ਪੈਦਾ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਕਈ ਝੋਨੇ ਨਾਲ ਭਰੀਆਂ ਟਰਾਲੀਆਂ ਜਿੰਨਾਂ ਵਿਚ ਨਮੀ ਦੀ ਮਾਤਰਾ ਜ਼ਿਆਦਾ ਸੀ। ਉਨ੍ਹਾਂ ਨੂੰ ਵਾਪਸ ਮੋੜ ਦਿੱਤਾ ਗਿਆ ਤੇ ਇਹ ਚੈਕਿੰਗ ਸਾਰਾ ਸੀਜ਼ਨ ਜਾਰੀ ਰਹੇਗੀ। ਚੇਅਰਮੈਨ ਵਰਪਾਲ ਨੇ ਕਿਹਾ ਕਿ ਮੰਡੀ ’ਚ ਖ਼ਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪੇ੍ਰਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸੈਕਟਰੀ ਹਰਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਕਿਸਾਨ ਸੁੱਕਾ ਝੋਨਾ ਲੈ ਕੇ ਆਉਣ ਤੇ 17 ਫ਼ੀਸਦੀ ਨਮੀ ਵਾਲੀ ਫ਼ਸਲ ਖ਼ਰੀਦ ਏਜੰਸੀਆਂ ਵਲੋਂ ਤੁਰੰਤ ਖ਼ਰੀਦੀ ਜਾਵੇਗੀ ਜਦਕਿ ਵੱਧ ਨਮੀ ਵਾਲਾ ਝੋਨਾ ਖ਼ਰੀਦਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਆਰਥਿਕ ਬੋਝ ਥੱਲੇ ਦੱਬੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਮਜ਼ਾਕ ਉਡਾਉਣਾ ਸਹੀ ਨਹੀਂ: ਧਾਲੀਵਾਲ ਅਗਲੀ ਖ਼ਬਰ ਦਰੀਏ ਕੇ ਵਿਖੇ ਮਲਟੀਪਰਪਜ਼ ਪ੍ਰਾਇਮਰੀ ਐਗਰੀਕਲਚਰ ਕੋਆਪਰੇਟਿਵ ਸਰਵਿਸ ਸੁਸਾਇਟੀ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।