03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਐੱਮ.ਐੱਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਭਾਰਤੀ ਕਿਸਾਨ ਯੂਨੀਅਨ

ਜਲਾਲਾਬਾਦ, 2 ਅਕਤੂਬਰ (ਕਰਨ ਚੁਚਰਾ)-ਕੇਂਦਰ ਸਰਕਾਰ ਵਲੋਂ ਛੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਨਿਗੂਣਾ ਕਰਾਰ ਦਿੰਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਭੋਡੀਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇਵਾਲਾ, ਬਲਾਕ ਪ੍ਰਧਾਨ ਰਾਮ ਸਿੰਘ ਮੱਕੜ ਤੇ ਬਲਾਕ ਸਕੱਤਰ ਸੁਰਿੰਦਰ ਸਿੰਘ ਪਿਰੇ ਕੇ ਨੇ ਇਕ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਇਕ ਕੋਝਾ ਮਜ਼ਾਕ ਹੈ।

ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ 03-10-2026
ਜਲਾਲਾਬਾਦ, 2 ਅਕਤੂਬਰ (ਕਰਨ ਚੁਚਰਾ)-ਕੇਂਦਰ ਸਰਕਾਰ ਵਲੋਂ ਛੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਨਿਗੂਣਾ ਕਰਾਰ ਦਿੰਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਭੋਡੀਪੁਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇਵਾਲਾ, ਬਲਾਕ ਪ੍ਰਧਾਨ ਰਾਮ ਸਿੰਘ ਮੱਕੜ ਤੇ ਬਲਾਕ ਸਕੱਤਰ ਸੁਰਿੰਦਰ ਸਿੰਘ ਪਿਰੇ ਕੇ ਨੇ ਇਕ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਇਕ ਕੋਝਾ ਮਜ਼ਾਕ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਪੰਜਾਬ ਵਿਚ ਕਿਸਾਨਾਂ ਦੀ ਮੁੱਖ ਫ਼ਸਲ ਕਣਕ ਹੈ। ਖੇਤੀ ਲਾਗਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਕੀਤਾ ਗਿਆ ਇਹ ਮਾਮੂਲੀ ਵਾਧਾ ਕਿਸਾਨਾਂ ਦੀਆਂ ਆਰਥਿਕ ਮੁਸ਼ਕਲਾਂ ਨੂੰ ਅਣਗੌਲਿਆ ਕਰਨ ਦੇ ਬਰਾਬਰ ਹੈ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇਵਾਲਾ ਨੇ ਖੇਤੀ ਮੰਤਰੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਸਰਕਾਰ ਦੇ ਗੁਣ ਗਾਉਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਆ ਕੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਦੁਰਦਸ਼ਾ ਨੂੰ ਸਮਝਣ। ਉਨ੍ਹਾਂ ਸਪਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦਾ ਵਾਜਬ ਮੁੱਲ ਨਾ ਦਿੱਤਾ ਤਾਂ ਕਿਸਾਨ ਜਥੇਬੰਦੀਆਂ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੀਆਂ।
ਪਿਛਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਕਾਂਗਰਸੀਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਗਲੀ ਖ਼ਬਰ 10 ਦੀ ਸੰਗਰੂਰ ਮਹਾਂ ਰੈਲੀ ’ਚ ਅਬੋਹਰ ਤੋਂ ਕਈ ਪੈਨਸ਼ਨਰ ਲੈਣਗੇ ਹਿੱਸਾ- ਰੇਸ਼ਮ ਲਾਲ ਰੰਗੀਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।