04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ

ਜ਼ੀਰਾ, 3 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਿਸ਼ਾਲ ਜਥਾ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਜੀਰਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਦੀ ਰਵਾਨਗੀ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਉਚੇਚੇ ਤੌਰ ’ਤੇ ਹਾਜ਼ਰ ਹੋਏ।

ਅਜੀਤ ਡੈਸਕ 04-10-2026
ਜ਼ੀਰਾ, 3 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਿਸ਼ਾਲ ਜਥਾ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਜੀਰਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਦੀ ਰਵਾਨਗੀ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਉਚੇਚੇ ਤੌਰ ’ਤੇ ਹਾਜ਼ਰ ਹੋਏ। ਜਥੇ ਦੀ ਰਵਾਨਗੀ ਸਮੇਂ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਕਿਹਾ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਚੰਡੀਗੜ੍ਹ ਦੇ ਕਿਸਾਨ ਭਵਨ ਤੋਂ ਮਟਕਾ ਚੌਕ ਤੱਕ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਕੱਤਰ ਧਰਮ ਸਿੰਘ ਸਿੱਧੂ, ਅਮਨਦੀਪ ਸਿੰਘ ਕਚਰਭੰਨ, ਕੇਵਲ ਸਿੰਘ ਵਾਹਕਾ, ਅਵਤਾਰ ਸਿੰਘ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਗੁਰਬਖਸ਼ ਸਿੰਘ, ਗੁਰਮੇਲ ਸਿੰਘ, ਮੱਖਣ ਸਿੰਘ, ਆਰ.ਕੇ. ਤੇ ਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਿਲਾਵਟਖੋਰੀ ਦੇ ਵਿਰੁੱਧ ਜੰਗ ਲੜ ਰਹੇ ਇੰਸਪੈਕਟਰ ਅਭਿਨਵ ਖੋਸਲਾ ਵਿਰੁੱਧ ਵਿਭਾਗੀ ਕਾਰਵਾਈ ਮੰਦਭਾਗੀ-ਲਹਿਰਾ/ਸ਼ੀਂਹਾਂਪਾੜੀ ਅਗਲੀ ਖ਼ਬਰ ਸਰਕਾਰੀ ਰਿਹਾਇਸ਼ਾਂ ਦੀ ਦੁਰਵਰਤੋਂ ਬਾਰੇ ਸਵਾਲ ਉਠਾ ਕੇ ਖਹਿਰਾ ਨੇ ਜਨਤਾ ਦੀ ਆਵਾਜ਼ ਬੁਲੰਦ ਕੀਤੀ- ਗੋਰਾ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।