ਦੇਵ ਸਮਾਜ ਕਾਲਜ ਵਲੋਂ ‘ਸਵੱਛਤਾ ਹੀ ਸੇਵਾ’ ਤਹਿਤ ਸਫ਼ਾਈ ਤੇ ਵਾਤਾਵਰਨ ਜਾਗਰੂਕਤਾ ਮੁਹਿੰਮ
ਫ਼ਿਰੋਜ਼ਪੁਰ, 3 ਅਕਤੂਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਲੋਂ ਮਿਊਂਸੀਪਲ ਕੌਂਸਲ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ-ਵੱਖ ਸਫ਼ਾਈ ਤੇ ਵਾਤਾਵਰਨ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ‘ਸਵੱਛਤਾ ਵਿਚ ਸਹਿਭਾਗ-ਸਵੱਛ ਭਾਰਤ, ਵਿਕਸਿਤ ਭਾਰਤ’ ਦੇ ਥੀਮ ਤਹਿਤ ਕਰਵਾਈ ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸਫ਼ਾਈ, ਕੂੜੇ ਦੇ ਯੋਗ ਨਿਪਟਾਰੇ ਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨਾ ਰਿਹਾ।
ਫ਼ਿਰੋਜ਼ਪੁਰ, 3 ਅਕਤੂਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਲੋਂ ਮਿਊਂਸੀਪਲ ਕੌਂਸਲ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਵੱਖ-ਵੱਖ ਸਫ਼ਾਈ ਤੇ ਵਾਤਾਵਰਨ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ‘ਸਵੱਛਤਾ ਵਿਚ ਸਹਿਭਾਗ-ਸਵੱਛ ਭਾਰਤ, ਵਿਕਸਿਤ ਭਾਰਤ’ ਦੇ ਥੀਮ ਤਹਿਤ ਕਰਵਾਈ ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸਫ਼ਾਈ, ਕੂੜੇ ਦੇ ਯੋਗ ਨਿਪਟਾਰੇ ਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨਾ ਰਿਹਾ। ਕਾਲਜ ਦੇ ਸਵੱਛ ਭਾਰਤ ਅਭਿਆਨ ਸੈੱਲ ਤੇ ਈਕੋ ਕਲੱਬ ਵਲੋਂ ਕਰਵਾਏ ਸਮਾਪਤੀ ਸਮਾਰੋਹ ਵਿਚ ਏ.ਡੀ.ਸੀ. ਫ਼ਿਰੋਜ਼ਪੁਰ ਅਮਨਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਡਿਪਟੀ ਡੀ.ਈ.ਓ. ਡਾ.ਸਤਿੰਦਰ ਸਿੰਘ, ਈ.ਓ. ਫ਼ਿਰੋਜ਼ਪੁਰ ਨਰਿੰਦਰ ਕੁਮਾਰ, ਪੀ.ਐੱਮ.ਸੀ. ਅਸ਼ੋਕ ਸਚਦੇਵਾ, ਸੁਪਰਡੰਟ ਰਿੰਕੀ ਰਾਣੀ, ਨਗਰ ਕੌਂਸਲ ਸੁਪਰਡੰਟ ਡਾ. ਸੁਖਪਾਲ ਸਿੰਘ ਤੇ ਐੱਸ.ਡੀ.ਓ. ਲਵਪ੍ਰੀਤ ਸਿੰਘ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਸਵਾਗਤੀ ਸ਼ਬਦ ਗਾਇਣ ਨਾਲ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਤੇ ਡਾ.ਸੁਖਪਾਲ ਸਿੰਘ ਵਲੋਂ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਦਾ ਪਲਾਂਟਰ ਤੇ ਫੁਲਕਾਰੀ ਭੇਟ ਕਰਕੇ ਸਵਾਗਤ ਕੀਤਾ ਗਿਆ। ਏ.ਡੀ.ਸੀ. ਅਮਨਦੀਪ ਕੌਰ ਨੇ ਕਾਲਜ ਤੇ ਨਗਰ ਕੌਂਸਲ ਦੇ ਸਾਂਝੇ ਉਪਰਾਲੇ ਦੀ ਸ਼ਲਾਘਾ ਕੀਤੀ। ਡਾ. ਸਤਿੰਦਰ ਸਿੰਘ ਸਮੇਤ ਹੋਰ ਮਹਿਮਾਨਾਂ ਨੇ ਵੀ ਸਫ਼ਾਈ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ‘ਬੈੱਸਟ ਆਊਟ ਆਫ਼ ਵੇਸਟ’ ਗਤੀਵਿਧੀ ਅਤੇ ਸਵੱਛਤਾ ਜਾਗਰੂਕਤਾ ਰੈਲੀ ਵੀ ਕਰਵਾਈ ਗਈ। ਸਮਾਪਤੀ ਸਮਾਰੋਹ ਦੌਰਾਨ ਬੈੱਸਟ ਆਊਟ ਆਫ਼ ਵੇਸਟ, ਪੋਸਟਰ ਮੇਕਿੰਗ, ਭਾਸ਼ਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਭੰਡਾਂ ਦੀ ਪੇਸ਼ਕਾਰੀ ਕੀਤੀ ਗਈ।