05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ- ਜਸਪਾਲ ਸਿੰਘ ਢਿੱਲੋਂ

ਜ਼ੀਰਾ,4 ਅਕਤੂਬਰ (ਰਜਨੀਸ਼ ਕਥੂਰੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਅਤੇ ਡੀ. ਜੀ.

ਤਲਾਸ਼ੀ ਮੁਹਿੰਮ ਦੌਰਾਨ ਇਕ ਘਰ ਵਿਚ ਸ਼ੱਕੀ ਵਿਅਕਤੀ ਤੋਂ ਪੁੱਛ-ਗਿੱਛ ਕਰਦੇ ਹੋਏ ਡੀ.ਐਸ.ਪੀ.ਜ਼ੀਰਾ ਜਸਪਾਲ ਸਿੰਘ ਢਿੱਲੋਂ ਅਤੇ ਐਸ.ਐਚ.ਓ. ਜਸਵਿੰਦਰ ਸਿੰਘ ਬਰਾੜ। ਤਸਵੀਰ-ਰਜਨੀਸ਼ ਕਥੂਰੀਆ 05-10-2026
ਜ਼ੀਰਾ,4 ਅਕਤੂਬਰ (ਰਜਨੀਸ਼ ਕਥੂਰੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ ਦੇ ਤਹਿਤ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਜ਼ੀਰਾ ਪੁਲਿਸ ਵਲੋਂ ਓਪਰੇਸ਼ਨ ਕਾਸੋ ਦੇ ਤਹਿਤ ਬਸਤੀ ਮਾਛੀਆਂ ਅਤੇ ਸਮਾਧੀ ਮੁਹੱਲਾ ਜ਼ੀਰਾ ਵਿਖੇ ਡੀ.ਐਸ.ਪੀ.ਜ਼ੀਰਾ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਥਾਣਾ ਸਿਟੀ ਜ਼ੀਰਾ ਦੇ ਐਸ.ਐਚ.ਓ.ਜਸਵਿੰਦਰ ਸਿੰਘ ਬਰਾੜ ਵਲੋਂ ਪੁਲਿਸ ਪਾਰਟੀ ਦੀ ਟੀਮ ਦੇ ਨਾਲ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਦੀਆਂ ਟੀਮਾਂ ਨੇ ਬਸਤੀ ਮਾਛੀਆਂ ਅਤੇ ਸਮਾਧੀ ਮੁਹੱਲੇ ਵਿਚ ਸ਼ੱਕੀ ਖੇਤਰਾਂ ਵਿਚ ਘਰ-ਘਰ ਜਾ ਕੇ ਤਲਾਸ਼ੀ ਲਈ ਗਈ ਅਤੇ ਕੁਝ ਘਰਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐਸ.ਪੀ.ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਕਾਰਵਾਈ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਅਤੇ ਐੱਸ.ਐੱਸ.ਪੀ. ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਨੂੰ ਮੁੱਖ ਰੱਖਦਿਆਂ ਅਮਲ ਵਿਚ ਲਿਆਂਦੀ ਗਈ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨਸ਼ਾ ਤਸਕਰਾਂ, ਮਾੜੇ ਅਨਸਰਾਂ ਅਤੇ ਗੈਰ-ਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਵਿਅਕਤੀਆਂ ਦੀਆਂ ਕਾਰਵਾਈਆਂ ਨੂੰ ਰੋਕਣਾ ਹੈ। ਡੀ.ਐਸ.ਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਆਮ ਜਨਤਾ ਤੋਂ ਵੀ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਵਰਗੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਮ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਸ਼ੱਕੀ ਜਾਂ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਤੇ ਪੁਲਿਸ ਪਾਰਟੀ ਦੀ ਟੀਮ ਵਿਚ ਥਾਣਾ ਸਦਰ ਜ਼ੀਰਾ ਦੇ ਐਸ. ਐਚ.ਓ.ਕਸ਼ਮੀਰ ਸਿੰਘ, ਸਬ ਇੰਸਪੈਕਟਰ ਸਤਵੰਤ ਸਿੰਘ,ਏ.ਐਸ.ਆਈ.ਭੁਪਿੰਦਰ ਸਿੰਘ,ਏ.ਐਸ.ਆਈ. ਸ਼ਮਸ਼ੇਰ ਸਿੰਘ,ਏ.ਐਸ.ਆਈ.ਅਨਵਰ ਮਸੀਹ, ਏ.ਐਸ.ਆਈ.ਬਲਰਾਜ ਸਿੰਘ,ਏ.ਐਸ.ਆਈ.ਜਗਦੇਵ ਸਿੰਘ ਅਤੇ ਮੁੱਖ ਮੁਨਸ਼ੀ ਪ੍ਰਭਜੋਤ ਸਿੰਘ ਤੋਂ ਇਲਾਵਾ ਮਹਿਲਾ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਇਕ ਦਿਨ ਵਿਚ ਰਿਕਾਰਡ ਤਿੰਨ ਐੱਨ.ਐੱਮ.ਜੀ. ਰੇਕ ਲੋਡ ਕਰਕੇ ਬਣਾਇਆ ਨਵਾਂ ਕੀਰਤੀਮਾਨ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸਾਈਕਲ ਯਾਤਰਾ ’ਤੇ ਨਿਕਲੇ 70 ਸਾਲਾ ਨਿਰਮਲ ਸਿੰਘ ਜ਼ੀਰਾ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।