ਡੀਜ਼ਲ ਅਤੇ ਖਾਦ ਦੇ ਰੇਟ ਰੁਪਇਆਂ ’ਚ ਅਤੇ ਕਣਕ ਦਾ ਰੇਟ ਪੈਸਿਆਂ ’ਚ ਕਿਉਂ ਵਧਾਉਂਦੀਆਂ ਹਨ ਸਰਕਾਰਾਂ-ਗੱਟਾ
ਮੱਖੂ, 4 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜਨਰਲ ਸਕੱਤਰ ਜਸਵੰਤ ਸਿੰਘ ਗੱਟਾ ਬਾਦਸ਼ਾਹ ਨੇ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਦੋਂ ਵੀ ਕੇਂਦਰ ਸਰਕਾਰ ਵਲੋਂ ਡੀਜ਼ਲ ਅਤੇ ਖਾਦਾਂ ਦੇ ਰੇਟਾਂ ਵਿਚ ਵਾਧਾ ਕੀਤਾ ਜਾਂਦਾ ਹੈ ਤਾਂ ਇਹ ਵਾਧਾ ਰੁਪਇਆਂ ਵਿਚ ਕੀਤਾ ਜਾਂਦਾ ਹੈ, ਪਰ ਜਦੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਵਧਾਉਣ ਦੀ ਗੱਲ ਆਉਂਦੀ ਹੈ ਤਾਂ ਮਾਮੂਲੀ ਪੈਸਿਆਂ ਵਿਚ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਚੋਣਾਂ ਦੌਰਾਨ ਹਮੇਸ਼ਾ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਇਨ੍ਹਾਂ ਵਾਅਦਿਆਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਪੂਰੀ ਤਰ੍ਹਾਂ ਅਮਲ ਵਿਚ ਨਹੀਂ ਲਿਆਂਦਾ।
ਕ
ਕਿਸਾਨ ਆਗੂ ਜਸਵੰਤ ਸਿੰਘ ਗੱਟਾ ਬਾਦਸ਼ਾਹ
05-10-2026
ਮੱਖੂ, 4 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜਨਰਲ ਸਕੱਤਰ ਜਸਵੰਤ ਸਿੰਘ ਗੱਟਾ ਬਾਦਸ਼ਾਹ ਨੇ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਦੋਂ ਵੀ ਕੇਂਦਰ ਸਰਕਾਰ ਵਲੋਂ ਡੀਜ਼ਲ ਅਤੇ ਖਾਦਾਂ ਦੇ ਰੇਟਾਂ ਵਿਚ ਵਾਧਾ ਕੀਤਾ ਜਾਂਦਾ ਹੈ ਤਾਂ ਇਹ ਵਾਧਾ ਰੁਪਇਆਂ ਵਿਚ ਕੀਤਾ ਜਾਂਦਾ ਹੈ, ਪਰ ਜਦੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਵਧਾਉਣ ਦੀ ਗੱਲ ਆਉਂਦੀ ਹੈ ਤਾਂ ਮਾਮੂਲੀ ਪੈਸਿਆਂ ਵਿਚ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਚੋਣਾਂ ਦੌਰਾਨ ਹਮੇਸ਼ਾ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਇਨ੍ਹਾਂ ਵਾਅਦਿਆਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਪੂਰੀ ਤਰ੍ਹਾਂ ਅਮਲ ਵਿਚ ਨਹੀਂ ਲਿਆਂਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਕਿਸਾਨਾਂ ਨੂੰ ‘ਅੰਨਦਾਤਾ’ ਮੰਨਦੀਆਂ ਹਨ ਤਾਂ ਉਨ੍ਹਾਂ ਨਾਲ ਅੰਨਦਾਤੇ ਵਾਲਾ ਸਲੂਕ ਵੀ ਕੀਤਾ ਜਾਣਾ ਚਾਹੀਦਾ ਹੈ। ਜਸਵੰਤ ਸਿੰਘ ਗੱਟਾ ਬਾਦਸ਼ਾਹ ਨੇ ਕਿਹਾ ਕਿ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਦਾ ਵਾਧਾ ਕਰਨ ਲਈ ਉਹ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਭਵਿੱਖ ਵਿਚ ਜਦੋਂ ਵੀ ਕਿਸੇ ਫ਼ਸਲ ਦੇ ਭਾਅ ਵਿਚ ਵਾਧਾ ਕੀਤਾ ਜਾਵੇ ਤਾਂ ਕਿਸਾਨਾਂ ਦੇ ਵਧ ਰਹੇ ਲਾਗਤ ਖ਼ਰਚਿਆਂ ਨੂੰ ਧਿਆਨ ਵਿਚ ਰੱਖਦਿਆਂ ਵਾਜਬ ਭਾਅ ਤੈਅ ਕੀਤੇ ਜਾਣ।