ਯੂਨੀਅਨ ਆਗੂ ਜਥੇਦਾਰ ਬਘੌਰਾ ਨੇ ਮੈਂਬਰ ਪਾਰਲੀਮੈਂਟ ਬੀਬਾ ਬਾਦਲ ਨੂੰ ਸੌਂਪਿਆ ਮੰਗ ਪੱਤਰ
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਚੱਲਣ ਵਾਲੀਆਂ ਰੇਲ ਗੱਡੀਆਂ ਦੇ ਸਮੇਂ ਅਤੇ ਠਹਿਰਾਓ ਵਿਚ ਵਾਧਾ ਕਰਨ ਸਮੇਤ ਯਾਤਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਦੇ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਵਲੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਰੇਲਵੇ ਆਮ ਲੋਕਾਂ ਲਈ ਆਵਾਜਾਈ ਦਾ ਇੱਕ ਸਸਤਾ ਅਤੇ ਸੁਖਾਲਾ ਸਾਧਨ ਹੈ।
ਭ
ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਦੇ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ। ਅਜੀਤ ਤਸਵੀਰ
05-10-2026
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਚੱਲਣ ਵਾਲੀਆਂ ਰੇਲ ਗੱਡੀਆਂ ਦੇ ਸਮੇਂ ਅਤੇ ਠਹਿਰਾਓ ਵਿਚ ਵਾਧਾ ਕਰਨ ਸਮੇਤ ਯਾਤਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਦੇ ਆਗੂ ਜਥੇਦਾਰ ਸੁਖਜੀਤ ਸਿੰਘ ਬਘੌਰਾ ਵਲੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਰੇਲਵੇ ਆਮ ਲੋਕਾਂ ਲਈ ਆਵਾਜਾਈ ਦਾ ਇੱਕ ਸਸਤਾ ਅਤੇ ਸੁਖਾਲਾ ਸਾਧਨ ਹੈ। ਖ਼ਾਸ ਕਰਕੇ ਸੰਗਤਾਂ ਲਈ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਰੇਲ ਯਾਤਰਾ ਕਾਫ਼ੀ ਸਹੂਲਤ ਵਾਲੀ ਅਤੇ ਹੋਰ ਆਵਾਜਾਈ ਸਾਧਨਾਂ ਦੇ ਮੁਕਾਬਲੇ ਘੱਟ ਖ਼ਰਚ ਵਾਲੀ ਹੁੰਦੀ ਹੈ। ਇਸ ਲਈ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਨੂੰ ਜਾਣ ਵਾਲੀਆਂ ਰੇਲਗੱਡੀਆਂ ਟਰੇਨਾਂ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਸਥਾਨਾਂ ਵੱਲ ਜਾਣ ਵਾਲੀਆਂ ਰੇਲਗੱਡੀਆਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਹੋਰ ਯਾਤਰੀ ਸਫ਼ਰ ਕਰਦੇ ਹਨ। ਜਿਨ੍ਹਾਂ ਦੇ ਕਈ ਵੱਡੇ ਜੰਕਸ਼ਨਾਂ ’ਤੇ ਰੇਲਗੱਡੀਆਂ ਦੇ ਠਹਿਰਾਓ ਬਹੁਤ ਘੱਟ ਸਮੇਂ ਲਈ ਹੋਣ ਕਾਰਨ ਡੱਬਿਆਂ ਦੀ ਸਹੀ ਢੰਗ ਨਾਲ ਸਫ਼ਾਈ ਕਰਨਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਅਨੁਸਾਰ ਕਈ ਟਰੇਨਾਂ ਵਿਚ 15 ਤੋਂ 20 ਤੱਕ ਡੱਬੇ ਹੁੰਦੇ ਹਨ ਅਤੇ ਵੱਡੇ ਸਟੇਸ਼ਨਾਂ ’ਤੇ 5 ਤੋਂ 10 ਮਿੰਟ ਦਾ ਠਹਿਰਾਓ ਹੋਣ ਕਾਰਨ ਇੰਨੇ ਡੱਬਿਆਂ ਦੀ ਸਫ਼ਾਈ ਢੰਗ ਨਾਲ ਨਹੀਂ ਹੋ ਪਾਉਂਦੀ। ਜਥੇਦਾਰ ਬਘੌਰਾ ਨੇ ਐੱਮ.ਪੀ ਬੀਬਾ ਬਾਦਲ ਨੂੰ ਦੱਸਿਆ ਕਿ ਰੇਲਗੱਡੀਆਂ ਦੇ ਡੱਬਿਆਂ ਅਤੇ ਖ਼ਾਸ ਕਰਕੇ ਬਾਥਰੂਮਾਂ ਦੀ ਸਫ਼ਾਈ ਸਬੰਧੀ ਯਾਤਰੀਆਂ ਵਲੋਂ ਅਕਸਰ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਦੀ ਕਮੀ ਕਾਰਨ ਯਾਤਰੀਆਂ ਨੂੰ ਬਦਬੂ ਅਤੇ ਗੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਯਾਤਰੀਆਂ ਦੀ ਸਿਹਤ ਅਤੇ ਯਾਤਰਾ ਦੇ ਤਜਰਬੇ ’ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਮੰਗ ਰੱਖੀ ਕਿ ਇਨ੍ਹਾਂ ਰੇਲਗੱਡੀਆਂ ਵਿਚ ਪੱਕੇ ਸਫ਼ਾਈ ਸੇਵਕਾਂ ਦੀ ਗਿਣਤੀ ਵਧਾਈ ਜਾਵੇ ਅਤੇ ਘੱਟੋ-ਘੱਟ 10 ਤੋਂ 15 ਸਫ਼ਾਈ ਕਰਮਚਾਰੀ ਸਰਕਾਰੀ ਤੌਰ ’ਤੇ ਤਾਇਨਾਤ ਕੀਤੇ ਜਾਣ, ਤਾਂ ਜੋ ਏ.ਸੀ. ਅਤੇ ਸਲੀਪਰ ਕੋਚਾਂ ਦੀ ਵੱਖ-ਵੱਖ ਢੰਗ ਨਾਲ ਨਿਯਮਤ ਸਫ਼ਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਯਾਤਰੀਆਂ ਤੋਂ ਕਿਰਾਇਆ ਵਸੂਲਣ ਦੇ ਨਾਲ ਉਨ੍ਹਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਸਫ਼ਰ ਮੁਹੱਈਆ ਕਰਵਾਉਣਾ ਵੀ ਰੇਲਵੇ ਦੀ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਸ਼੍ਰੀ ਹਜ਼ੂਰ ਸਾਹਿਬ ਅਤੇ ਸ਼੍ਰੀ ਪਟਨਾ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਪ੍ਰਮੁੱਖ ਰੇਲਗੱਡੀਆਂ ਵਿਚ ਪੈਂਟਰੀ ਕਾਰ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਲੰਬੀ ਦੂਰੀ ਦੀ ਯਾਤਰਾ ਦੌਰਾਨ ਸੰਗਤਾਂ ਅਤੇ ਯਾਤਰੀਆਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਉਪਲਬੱਧ ਹੋਣਾ ਚਾਹੀਦਾ ਹੈ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ’ਤੇ ਵੀ ਨਿਗਰਾਨੀ ਹੋਣੀ ਚਾਹੀਦੀ ਹੈ। ਜਥੇਦਾਰ ਬਘੌਰਾ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਵਿਸ਼ਵਾਸ ਦਿੱਤਾ ਗਿਆ ਹੈ ਕਿ ਇਸ ਮਾਮਲੇ ਨੂੰ ਸਬੰਧਿਤ ਕੇਂਦਰੀ ਮੰਤਰਾਲੇ ਅਤੇ ਰੇਲਵੇ ਵਿਭਾਗ ਕੋਲ ਉਠਾ ਕੇ ਸੰਗਤ ਦੀਆਂ ਮੰਗਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।