07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੂੰ ਨਵੀਂ ਮਜ਼ਬੂਤੀ ਦੀ ਉਮੀਦ - ਗੁਰਬਿੰਦਰ ਸੰਧੂ

ਫ਼ਿਰੋਜ਼ਪੁਰ, 6 ਅਕਤੂਬਰ (ਸੁਖਵਿੰਦਰ ਸਿੰਘ)–ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ’ਤੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਸੰਧੂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲਈ ਅਹਿਮ ਮੌਕਾ ਹੈ।

ਅਜੀਤ ਡੈਸਕ 07-10-2026
ਫ਼ਿਰੋਜ਼ਪੁਰ, 6 ਅਕਤੂਬਰ (ਸੁਖਵਿੰਦਰ ਸਿੰਘ)–ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ’ਤੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਸੰਧੂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲਈ ਅਹਿਮ ਮੌਕਾ ਹੈ। ਗੁਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪ੍ਰਗਟ ਸਿੰਘ ਇਕ ਤਜਰਬੇਕਾਰ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪ੍ਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੀ ਨਵੀਂ ਟੀਮ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਸੰਧੂ ਨੇ ਕਿਹਾ ਕਿ ਉਹ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੰਦੇ ਹਨ ਅਤੇ ਉਨ੍ਹਾਂ ਦੀ ਅਗਵਾਈ ਵਿਚ ਪਾਰਟੀ ਵਲੋਂ ਕੀਤੇ ਜਾਣ ਵਾਲੇ ਹਰ ਲੋਕ-ਹਿੱਤ ਕਾਰਜ ਵਿਚ ਸਹਿਯੋਗ ਦੇਣਗੇ।ਉਨ੍ਹਾਂ ਕਿਹਾ ਕਿ “ਕਾਂਗਰਸ ਦਾ ਵਰਕਰ ਮੈਦਾਨ ਵਿਚ ਹੈ ਅਤੇ ਨਵੀਂ ਅਗਵਾਈ ਨਾਲ ਵਰਕਰਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਸੰਗਠਨ ਨੂੰ ਸਰਗਰਮ ਕਰਨਾ ਨਵੀਂ ਟੀਮ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਡਰੋਨ ਸ਼ੋਅ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਹੰਗਾਮੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।