08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

­ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਮੱਖੂ,7 ਅਕਤੂਬਰ (ਕੁਲਵਿੰਦਰ ਸਿੰਘ)- ਫੂਡ ਸੇਫ਼ਟੀ ਵਿਭਾਗ ਫ਼ਿਰੋਜ਼ਪੁਰ ਦੇ ਇੰਸਪੈਕਟਰ ਅਭਿਨਵ ਖੋਸਲਾ ਦੇ ਹੱਕ ਵਿਚ ਰੋਸ ਮੁਜ਼ਾਹਰੇ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਰਾਈਆਂਵਾਲਾ ਦੇ ਆਗੂਆਂ ਅਤੇ ਵਰਕਰਾਂ ਨੇ ਮੱਖੂ ਵਿਖੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਇੰਸਪੈਕਟਰ ਅਭਿਨਵ ਖੋਸਲਾ ਨੂੰ ਸਸਪੈਂਡ ਕਰਨ ਵਾਲੇ ਅਧਿਕਾਰੀ ਦਾ ਪੁਤਲਾ ਫੂਕਿਆ। ਕਿਸਾਨ ਆਗੂਆਂ ਨੇ ਪੁਤਲਾ ਫੂਕਦਿਆਂ ਕਿਹਾ ਕਿ ਜੇਕਰ ਫੂਡ ਸੇਫ਼ਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ ਨੂੰ ਜਲਦ ਬਹਾਲ ਕੀਤਾ ਜਾਵੇ ਨਹੀਂ ਤਾਂ ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਡਾ ਰੋਸ ਪ੍ਰਦਰਸ਼ਨ ਕਰਨ ਤੋਂ ਗੁਰੇਜ ਨਹੀਂ ਕਰਾਂਗੇ ਕਿਉਂਕਿ ਮਿਲਾਵਟ ਖੋਰੀ ਦੇ ਵਿਰੁੱਧ ਜੰਗ ਲੜ ਰਹੇ ਇੰਸਪੈਕਟਰ ਅਭਿਨਵ ਖੋਸਲਾ ਨੂੰ ਕਾਲੀਆਂ ਭੇਡਾਂ ਦੇ ਇਸ਼ਾਰੇ ’ਤੇ ਜਾਣ ਬੁੱਝ ਕੇ ਸਸਪੈਂਡ ਕੀਤਾ ਗਿਆ ਹੈ।

ਅਜੀਤ ਡੈਸਕ 08-10-2026
ਮੱਖੂ,7 ਅਕਤੂਬਰ (ਕੁਲਵਿੰਦਰ ਸਿੰਘ)- ਫੂਡ ਸੇਫ਼ਟੀ ਵਿਭਾਗ ਫ਼ਿਰੋਜ਼ਪੁਰ ਦੇ ਇੰਸਪੈਕਟਰ ਅਭਿਨਵ ਖੋਸਲਾ ਦੇ ਹੱਕ ਵਿਚ ਰੋਸ ਮੁਜ਼ਾਹਰੇ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਰਾਈਆਂਵਾਲਾ ਦੇ ਆਗੂਆਂ ਅਤੇ ਵਰਕਰਾਂ ਨੇ ਮੱਖੂ ਵਿਖੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਇੰਸਪੈਕਟਰ ਅਭਿਨਵ ਖੋਸਲਾ ਨੂੰ ਸਸਪੈਂਡ ਕਰਨ ਵਾਲੇ ਅਧਿਕਾਰੀ ਦਾ ਪੁਤਲਾ ਫੂਕਿਆ। ਕਿਸਾਨ ਆਗੂਆਂ ਨੇ ਪੁਤਲਾ ਫੂਕਦਿਆਂ ਕਿਹਾ ਕਿ ਜੇਕਰ ਫੂਡ ਸੇਫ਼ਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ ਨੂੰ ਜਲਦ ਬਹਾਲ ਕੀਤਾ ਜਾਵੇ ਨਹੀਂ ਤਾਂ ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਡਾ ਰੋਸ ਪ੍ਰਦਰਸ਼ਨ ਕਰਨ ਤੋਂ ਗੁਰੇਜ ਨਹੀਂ ਕਰਾਂਗੇ ਕਿਉਂਕਿ ਮਿਲਾਵਟ ਖੋਰੀ ਦੇ ਵਿਰੁੱਧ ਜੰਗ ਲੜ ਰਹੇ ਇੰਸਪੈਕਟਰ ਅਭਿਨਵ ਖੋਸਲਾ ਨੂੰ ਕਾਲੀਆਂ ਭੇਡਾਂ ਦੇ ਇਸ਼ਾਰੇ ’ਤੇ ਜਾਣ ਬੁੱਝ ਕੇ ਸਸਪੈਂਡ ਕੀਤਾ ਗਿਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ, ਪਰਗਟ ਸਿੰਘ ਲਹਿਰਾ, ਬਲਦੇਵ ਸਿੰਘ ਵਾਈਆ ਕੁਤਬਪੁਰ, ਨਿਸ਼ਾਨ ਸਿੰਘ ਗਿੱਲ ਫ਼ੌਜੀ, ਨੰਬਰਦਾਰ ਕੁਲਦੀਪ ਸਿੰਘ ਕਾਲੂ ਮੰਡਾਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਲਜੀਤ ਸਿੰਘ ਬੁੱਟਰ, ਪਲਵਿੰਦਰ ਸਿੰਘ, ਸਤਨਾਮ ਸਿੰਘ ਮਾਛੀਆਂ, ਕਸ਼ਮੀਰ ਸਿੰਘ ਸਰਪੰਚ, ਬਰਜਿੰਦਰਬੀਰ ਸਿੰਘ ਮਾਛੀਆਂ, ਅੰਗਰੇਜ਼ ਸਿੰਘ ਮਾਛੀਆਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪਰਗਟ ਸਿੰਘ ਤਲਵੰਡੀ, ਲਖਵਿੰਦਰ ਸਿੰਘ ਪੀਰ ਮੁਹੰਮਦ, ਗੁਰਦੇਵ ਸਿੰਘ ਤਲਵੰਡੀ, ਮਨਮੋਹਨ ਸਿੰਘ ਪੀਰ ਮੁਹੰਮਦ, ਕੁਲਬੀਰ ਸਿੰਘ ਔਜਲਾ, ਹਰਦੇਵ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਸੁਖਦੇਵ ਸਿੰਘ ਅਰਾਈਆਂ ਵਾਲਾ, ਜੋਗਾ ਸਿੰਘ ਨੰਗਲ, ਸਰਪੰਚ ਕੁਲਦੀਪ ਸਿੰਘ ਚਿਰਾਗਵਾਲੀ, ਕਾਬਲ ਸਿੰਘ ਲੱਖਣਪਾਲ ਮੱਖੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਜ਼ਾਰ ਤੋਂ ਘਰ ਪਰਤ ਰਹੇ ਵਿਅਕਤੀ ਦਾ ਪਰਸ ਖੋਹਿਆ ਅਗਲੀ ਖ਼ਬਰ ਤਲਵੰਡੀ ਭਾਈ ਵਿਖੇ ਭਾਕਿਯੂ (ਕਾਦੀਆਂ) ਨੇ ਮੁੱਖ ਮੰਤਰੀ ਤੇ ਕਮਿਸ਼ਨਰ ਫੂਡ ਐਂਡ ਡਰੱਗਜ਼ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।