08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਆਂਗਣਵਾੜੀ ਵਰਕਰਾਂ ਵਲੋਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਮੂਹਰੇ ਰੋਸ ਧਰਨਾ

ਜ਼ੀਰਾ, 7 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਪੰਜਾਬ ਏਟਕ ਇਕਾਈ ਜ਼ੀਰਾ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਤੇ ਵਿਧਾਇਕ ਦੀ ਗ਼ੈਰ-ਮੌਜੂਦਗੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਗਿਆ।

ਜ਼ੀਰਾ ਵਿਖੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਅੱਗੇ ਮੰਗਾਂ ਨੂੰ ਲੈ ਕੇ ਰੋਸ ਧਰਨੇ ਦੌਰਾਨ ਆਂਗਣਵਾੜੀ ਵਰਕਰਾਂ। ਤਸਵੀਰ-ਪ੍ਰਤਾਪ ਸਿੰਘ ਹੀਰਾ 08-10-2026
ਜ਼ੀਰਾ, 7 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਪੰਜਾਬ ਏਟਕ ਇਕਾਈ ਜ਼ੀਰਾ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਤੇ ਵਿਧਾਇਕ ਦੀ ਗ਼ੈਰ-ਮੌਜੂਦਗੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਬਲਾਕ ਪ੍ਰਧਾਨ ਪਿਆਰ ਕੌਰ ਸੰਤੂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸੈਂਟਰਾਂ ਦੇ ਬੱਚੇ ’ਤੇ ਪ੍ਰੀ-ਨਰਸਰੀ ਕਲਾਸਾਂ ਸਰਕਾਰੀ ਸਕੂਲਾਂ ਵਿਚ ਭੇਜੇ ਗਏ ਆਂਗਣਵਾੜੀ ਸੈਂਟਰਾਂ ਦੇ ਛੋਟੇ ਬੱਚੇ ਤੁਰੰਤ ਵਾਪਸ ਆਂਗਣਵਾੜੀ ਕੇਂਦਰਾਂ ਨੂੰ ਦਿੱਤੇ ਜਾਣ ਤੇ ਪ੍ਰੀ-ਨਰਸਰੀ ਕਲਾਸਾਂ ਮੁੜ ਆਂਗਣਵਾੜੀ ਸੈਂਟਰਾਂ ਦੇ ਅਧੀਨ ਕੀਤੀਆਂ ਜਾਣ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਥਾਂ ਘੱਟੋ-ਘੱਟ ਉਜਰਤ ਕਾਨੂੰਨ ਦੇ ਦਾਇਰੇ ਵਿਚ ਲਿਆਂਦਾ ਜਾਵੇ। ਵਧਦੀ ਮਹਿੰਗਾਈ ਨੂੰ ਧਿਆਨ ਵਿਚ ਰੱਖਦਿਆਂ ਆਂਗਣਵਾੜੀ ਵਰਕਰ ਨੂੰ 500 ਰੁਪਏ ਤੇ ਹੈਲਪਰ ਨੂੰ 250 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਧਾ ਕੇ ਘੱਟੋ-ਘੱਟ 4,000 ਰੁਪਏ ਪ੍ਰਤੀ ਮਹੀਨਾ ਵਾਧਾ ਯਕੀਨੀ ਬਣਾਇਆ ਜਾਵੇ। ਅਚਨਚੇਤ ਛੁੱਟੀਆਂ ਦੀ ਗਿਣਤੀ 20 ਦਿਨਾਂ ਤੋਂ ਵਧਾ ਕੇ ਵਾਜਬ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸੂਬਾ ਪੱਧਰੀ ਰੋਸ ਮੁਜ਼ਾਹਰੇ ਕੀਤੇ ਜਾਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਸ ਰਕਾਰ ਦੀ ਹੋਵੇਗੀ। ਇਸ ਮੌਕੇ ਧਰਨੇ ਵਿਚ ਜਸਪਾਲ ਕੌਰ ਰਟੋਲ ਰੋਹੀ ਬਲਾਕ ਪ੍ਰਧਾਨ, ਬਲਜੀਤ ਕੌਰ ਸੁੱਖੇ ਵਾਲਾ, ਮਨਪ੍ਰੀਤ ਕੌਰ, ਸਰਬਜੀਤ ਕੌਰ, ਜਸਵੀਰ ਕੌਰ ਮੱਲੇਸ਼ਾਹ, ਅਨਮੋਲਪ੍ਰੀਤ ਕੌਰ, ਲਖਵਿੰਦਰ ਕੌਰ ਲਹਿਰਾਂ ਰੋਹੀ, ਅਮਰਜੀਤ ਕੌਰ, ਕਿਰਨ ਸ਼ਰਮਾ, ਮਨਜਿੰਦਰ ਕੌਰ, ਚਰਨਜੀਤ ਕੌਰ, ਪ੍ਰਭਜੋਤ ਕੌਰ, ਕੁਲਦੀਪ ਕੌਰ ਮਰਖਾਈ, ਵਰਿੰਦਰਜੀਤ ਕੌਰ ਨੀਲੇ ਵਾਲਾ, ਹਰਜਿੰਦਰ ਕੌਰ ਮਰਖਾਈ, ਸੁਰਿੰਦਰ ਕੌਰ, ਮਨਜੀਤ ਕੌਰ, ਰਮਨਪ੍ਰੀਤ ਕੌਰ ਤੇ ਸਰਬਜੀਤ ਕੌਰ ਤਲਵੰਡੀ ਜੱਲੇ ਖਾਂ ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਤੇ ਹੈਲਪਰਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਰੋਡੇ ਵਾਲਾ ਵਿਖੇ ਚੇਅਰਮੈਨ ਹਰਮੀਤ ਸਿੰਘ ਖਾਈ ਨੇ ਕਰਵਾਈ ਝੋਨੇ ਦੀ ਬੋਲੀ ਸ਼ੁਰੂ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਨੇ ਨਵੀਂ ਚੁਣੀ ਆੜ੍ਹਤੀ ਐਸੋਸੀਏਸ਼ਨ ਦੀ ਹਾਜ਼ਰੀ ’ਚ ਲਗਵਾਇਆ ਝੋਨੇ ਦਾ ਭਾਅ ਮੰਡੀ ’ਚ ਝੋਨੇ ਦੀ ਖ਼ਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।