08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੰਡੀ ਰੋਡੇ ਵਾਲਾ ਵਿਖੇ ਚੇਅਰਮੈਨ ਹਰਮੀਤ ਸਿੰਘ ਖਾਈ ਨੇ ਕਰਵਾਈ ਝੋਨੇ ਦੀ ਬੋਲੀ ਸ਼ੁਰੂ

ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਖਾਈ ਦੇ ਚੇਅਰਮੈਨ ਹਰਮੀਤ ਸਿੰਘ ਖਾਈ ਨੇ ਰੋਡੇ ਵਾਲਾ ਮੰਡੀ ਵਿਖੇ ਝੋਨੇ ਦੀ ਬੋਲੀ ਸ਼ੁਰੂ ਕਰਵਾਉਣ ਸਮੇਂ ਕੀਤਾ।

ਮੰਡੀ ਰੋਡੇ ਵਾਲਾ ਵਿਖੇ ਝੋਨੇ ਦੀ ਬੋਲੀ ਸ਼ੁਰੂ ਕਰਵਾਉਣ ਸਮੇਂ ਚੇਅਰਮੈਨ ਹਰਮੀਤ ਸਿੰਘ ਖਾਈ ਤੇ ਹਾਜ਼ਰ ਆੜ੍ਹਤੀਏ, ਅਧਿਕਾਰੀ ਤੇ ਕਰਮਚਾਰੀ। ਅਜੀਤ ਤਸਵੀਰ 08-10-2026
ਫ਼ਿਰੋਜ਼ਪੁਰ, 7 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਖਾਈ ਦੇ ਚੇਅਰਮੈਨ ਹਰਮੀਤ ਸਿੰਘ ਖਾਈ ਨੇ ਰੋਡੇ ਵਾਲਾ ਮੰਡੀ ਵਿਖੇ ਝੋਨੇ ਦੀ ਬੋਲੀ ਸ਼ੁਰੂ ਕਰਵਾਉਣ ਸਮੇਂ ਕੀਤਾ। ਚੇਅਰਮੈਨ ਹਰਮੀਤ ਸਿੰਘ ਖਾਈ ਨੇ ਆੜ੍ਹਤੀਆਂ, ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਮੰਡੀ ਨਾਲ ਸਬੰਧਿਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਖ਼ਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਮੰਡੀ ’ਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਤੋਲ, ਲਿਫ਼ਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਬਣਾਇਆ ਜਾਵੇ। ਉਨ੍ਹਾਂ ਆੜ੍ਹਤੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਕੀਤੀ ਕਿ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਬੇਇਨਸਾਫ਼ੀ ਜਾਂ ਧੋਖਾਧੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨ ਆਪਣੀ ਫ਼ਸਲ ਮੰਡੀ ’ਚ ਲੈ ਕੇ ਆਉਂਦਾ ਹੈ ਤੇ ਉਸ ਨੂੰ ਆਪਣੀ ਫ਼ਸਲ ਦੀ ਸਹੀ ਕੀਮਤ, ਸਹੀ ਤੋਲ ਤੇ ਸਮੇਂ ਸਿਰ ਖ਼ਰੀਦ ਦੀ ਸਹੂਲਤ ਮਿਲਣੀ ਚਾਹੀਦੀ ਹੈ। ਚੇਅਰਮੈਨ ਸੰਧੂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੌਰਾਨ ਨਮੀ, ਤੋਲ, ਬੋਲੀ, ਖ਼ਰੀਦ ਤੇ ਲਿਫ਼ਟਿੰਗ ਨਾਲ ਸਬੰਧਿਤ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮੰਡੀ ’ਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਿਤ ਅਧਿਕਾਰੀਆਂ ਦੇ ਧਿਆਨ ’ਚ ਲਿਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ’ਚ ਕਿਸਾਨਾਂ ਦੀ ਅਹਿਮ ਭੂਮਿਕਾ ਹੈ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੰਡੀ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਇਸ ਮੌਕੇ ਨਿਰਮਲਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ (ਯੂਥ ਵਿੰਗ), ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਮੰਡੀ ਨਾਲ ਸਬੰਧਿਤ ਆੜ੍ਹਤੀ, ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੱਖੂ ਵਿਖੇ ਦਿਸ਼ਾ ਕਲੱਸਟਰ ਫ਼ਿਰੋਜ਼ਪੁਰ ਵਲੋਂ ਏਕੀਕ੍ਰਿਤ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਮੂਹਰੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।