ਸਵੱਛ ਭਾਰਤ ਅਭਿਆਨ ਤਹਿਤ ਲਿਟਲ ਫ਼ਲਾਵਰ ਕਾਨਵੈਂਟ ਸਕੂਲ ’ਚ ਜਾਗਰੂਕਤਾ ਰੈਲੀ ਤੇ ਮੁਕਾਬਲੇ ਕਰਵਾਏ
ਗੁਰੂਹਰਸਹਾਏ, 7 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਲਿਟਲ ਫ਼ਲਾਵਰ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ।
ਅਜੀਤ ਡੈਸਕ
08-10-2026