08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਬੋਤੀਆਂ ਵਾਲਾ ਵਿਖੇ ਮੀਟਿੰਗ ਹੋਈ

ਜ਼ੀਰਾ, 7 ਅਕਤੂਬਰ (ਹਰਜੀਤ ਸਿੰਘ ਗਿੱਲ)- ਇੱਥੋਂ ਦੇ ਨੇੜਲੇ ਪਿੰਡ ਬੋਤੀਆਂ ਵਾਲਾ ਵਿਖੇ ਪੰਜਾਬ ਸਰਕਾਰ ਵਲ਼ੋਂ ਨਸ਼ਿਆਂ ਖ਼ਿਲਾਫ਼ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਸੰਬੰਧੀ ਵਿਸ਼ੇਸ਼ ਮੀਟਿੰਗ ਪਿੰਡ ਦੇ ਸਰਪੰਚ ਹਰਜੀਤ ਸਿੰਘ ਬੋਤੀਆਂ ਵਾਲਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਥਾਣਾ ਮੁਖੀ ਸਦਰ ਜ਼ੀਰਾ ਕਸ਼ਮੀਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 08-10-2026
ਜ਼ੀਰਾ, 7 ਅਕਤੂਬਰ (ਹਰਜੀਤ ਸਿੰਘ ਗਿੱਲ)- ਇੱਥੋਂ ਦੇ ਨੇੜਲੇ ਪਿੰਡ ਬੋਤੀਆਂ ਵਾਲਾ ਵਿਖੇ ਪੰਜਾਬ ਸਰਕਾਰ ਵਲ਼ੋਂ ਨਸ਼ਿਆਂ ਖ਼ਿਲਾਫ਼ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਸੰਬੰਧੀ ਵਿਸ਼ੇਸ਼ ਮੀਟਿੰਗ ਪਿੰਡ ਦੇ ਸਰਪੰਚ ਹਰਜੀਤ ਸਿੰਘ ਬੋਤੀਆਂ ਵਾਲਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਥਾਣਾ ਮੁਖੀ ਸਦਰ ਜ਼ੀਰਾ ਕਸ਼ਮੀਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਕਸ਼ਮੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ, ਇਸ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੰਗੇ ਨਤੀਜੇ ਨਿਕਲ ਰਹੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਾ ਵੇਚਦਾ, ਵਿਕਾਉਂਦਾ ਜਾਂ ਇਸ ਗਲਤ ਧੰਦੇ ’ਚ ਭਾਈਵਾਲ ਹੁੰਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਇਸ ਦੌਰਾਨ ਪਿੰਡ ਦੇ ਸਰਪੰਚ ਹਰਜੀਤ ਸਿੰਘ ਨੇ ਥਾਣਾ ਮੁਖੀ ਕਸ਼ਮੀਰ ਸਿੰਘ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਚੇਅਰਮੈਨ ਬਲਰਾਜ ਸਿੰਘ, ਗੁਰਬੀਰ ਸਿੰਘ ਮੈਂਬਰ, ਗਗਨਦੀਪ ਸਿੰਘ ਪ੍ਰਧਾਨ, ਜਗਤਾਰ ਸਿੰਘ ਡਾਇਰੈਕਟਰ ਮਾਰਕਫੈੱਡ, ਜਸਵਿੰਦਰ ਸਿੰਘ ਜੱਸਾ, ਸੁਖਪਾਲ ਸਿੰਘ ਮੈਂਬਰ, ਸੁਖਪਾਲ ਸਿੰਘ ਨਿੱਕਾ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਜਸਵਿੰਦਰ ਸਿੰਘ ਕਾਲਾ ਪ੍ਰਧਾਨ, ਵੀਰ ਸਿੰਘ, ਕੁਲਦੀਪ ਸਿੰਘ ਮਾਣਕ, ਬਲੌਰ ਸਿੰਘ, ਗੁਰਸੇਵਕ ਸਿੰਘ, ਸਤਨਾਮ ਸਿੰਘ ਭੀਮਾਂ ਤੇ ਬਸੰਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੁਮੈਨ ’ਚ ‘ਲਾਇਬ੍ਰੇਰੀ ਕਲੀਨਿਕ’ ਦਾ ਵਿਸ਼ੇਸ਼ ਉਪਰਾਲਾ ਕੀਤਾ ਅਗਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਕਿਸਾਨ- ਐੱਸ.ਡੀ.ਐਮ. ਅਭਿਸ਼ੇਕ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।