09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਭਰਵਾਂ ਸਵਾਗਤ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਮੰਡੀਆਂ ’ਚ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਬਾਰੇ ਸਾਂਝੀ ਕੀਤੀ ਜਾਣਕਾਰੀ

ਫ਼ਿਰੋਜ਼ਪੁਰ, 8 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਅਤੇ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਦੇ ਰਹਿਣ, ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ, ਉੱਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਵੀ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਜੀ ਆਇਆਂ ਕਹਿੰਦਿਆਂ ਫ਼ਿਰੋਜ਼ਪੁਰ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਵਲ਼ੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 09-10-2026
ਫ਼ਿਰੋਜ਼ਪੁਰ, 8 ਅਕਤੂਬਰ (ਕੁਲਬੀਰ ਸਿੰਘ ਸੋਢੀ)- ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਅਤੇ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਦੇ ਰਹਿਣ, ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ, ਉੱਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਵੀ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਜੀ ਆਇਆਂ ਕਹਿੰਦਿਆਂ ਫ਼ਿਰੋਜ਼ਪੁਰ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਵਲ਼ੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਮੰਡੀਆਂ ਵਿਚ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਨੇਕ ਪ੍ਰਤਾਪ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ ਨਿਰਮਲਜੀਤ ਸਿੰਘ ਤੇ ਹੋਰ ਵਿਅਕਤੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਵੇਗਾ ਡੀ.ਟੀ.ਐਫ਼. ਪੰਜਾਬ - ਦਿਗਵਿਜੇ, ਰੇਸ਼ਮ ਸਿ... ਅਗਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਮਹੀਨੇਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।