ਕਾਂਗਰਸ ਵਲੋਂ ਹਲਕਾ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ’ਚ ਮੀਟਿੰਗ
ਮਮਦੋਟ, 8 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਕਸਬਾ ਮਮਦੋਟ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ 2027 ਦੀਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਪਾਰਟੀ ਦੇ ਜਥੇਬੰਦਕ ਮਾਮਲਿਆਂ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਆਉਣ ਵਾਲੇ ਸਮੇਂ ਸੰਬੰਧੀ ਕਾਂਗਰਸ ਪਾਰਟੀ ਦੀ ਰਣਨੀਤੀ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮਮਦੋਟ, 8 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਕਸਬਾ ਮਮਦੋਟ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ 2027 ਦੀਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਪਾਰਟੀ ਦੇ ਜਥੇਬੰਦਕ ਮਾਮਲਿਆਂ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਬਣਾਉਣ ਤੇ ਆਉਣ ਵਾਲੇ ਸਮੇਂ ਸੰਬੰਧੀ ਕਾਂਗਰਸ ਪਾਰਟੀ ਦੀ ਰਣਨੀਤੀ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਆਪਣੇ ਵਿਚਾਰ ਤੇ ਸੁਝਾਅ ਸਾਂਝੇ ਕੀਤੇ। ਮੀਟਿੰਗ ਵਿਚ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ, ਜਥੇਬੰਦਕ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਾਲਾ ਟਿੱਬਾ, ਸ਼ਹਿਰੀ ਪ੍ਰਧਾਨ ਮਮਦੋਟ ਪੁਸ਼ਪਿੰਦਰ ਸਿੰਘ ਸੰਧੂ, ਬਲਜਿੰਦਰ ਸਿੰਘ ਲਾਲ, ਡਾ.ਜੋਤੀ, ਮਹਿਤਾਬ ਸਿੰਘ, ਇਕਬਾਲ ਸਿੰਘ ਸਰਪੰਚ, ਚੰਚਲ ਸਰਪੰਚ, ਜਸਬੀਰ ਸਿੰਘ ਸਾਬਕਾ ਸਰਪੰਚ, ਜੰਡ ਸਿੰਘ, ਬੋਹੜ ਸਿੰਘ ਕਾਕੜ, ਗੁਰਜੀਤ ਸਿੰਘ ਚੱਕ ਭੰਗੇ ਵਾਲਾ, ਸ਼ਰਮਾ ਸਿੰਘ, ਸੁੱਖਾ ਸਿੰਘ ਨੱਡਾ, ਸੰਪੂਰਨ ਸਿੰਘ, ਅੰਗਰੇਜ਼ ਸਿੰਘ, ਹਰਦੀਪ ਸਿੰਘ ਸਰਪੰਚ, ਗੁਰਵਿੰਦਰ ਪੋਜੋ ਕੇ, ਬਲਵੀਰ ਸਿੰਘ ਜੋਧਪੁਰ, ਸਾਬਕਾ ਬਲਾਕ ਸੰਮਤੀ ਮੈਂਬਰ ਤਰਸੇਮ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ ਮੌਜੂਦ ਸਨ।