09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਮੱਲੋਕੇ ਟੀ.ਬੀ. ਮੁਕਤ ਹੋਣ ਕਾਰਨ ਗ੍ਰਾਮ ਪੰਚਾਇਤ ਨੂੰ ਕੀਤਾ ਸਨਮਾਨਿਤ

ਜ਼ੀਰਾ, 8 ਅਕਤੂਬਰ (ਹਰਜੀਤ ਸਿੰਘ ਗਿੱਲ)- ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਟੀ. ਬੀ.

ਅਜੀਤ ਡੈਸਕ 09-10-2026
ਜ਼ੀਰਾ, 8 ਅਕਤੂਬਰ (ਹਰਜੀਤ ਸਿੰਘ ਗਿੱਲ)- ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਪਿੰਡ ਮੱਲੋਕੇ ਨੂੰ ਟੀ.ਬੀ. ਮੁਕਤ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਪਿੰਡ ਦੇ ਸਰਪੰਚ ਜਸਦੀਪ ਸਿੰਘ ਤੇ ਗ੍ਰਾਮ ਪੰਚਾਇਤ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਸੀਨੀਅਰ ਮੈਡੀਕਲ ਅਫ਼ਸਰ ਡਾ.ਮਨਜੀਤ ਕੌਰ ਤੇ ਸੀਨੀਅਰ ਮੈਡੀਕਲ ਅਫ਼ਸਰ ਐੱਸ.ਡੀ.ਐੱਚ ਜ਼ੀਰਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਟੀ.ਬੀ. ਮੁਕਤ ਪੰਚਾਇਤ ਪਿੰਡ ਮੱਲੋਕੇ ਦੇ ਸਰਪੰਚ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ.ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਟੀ.ਬੀ. ਮੁਕਤ ਮੁਹਿੰਮ ਵਿਚ ਪਿੰਡ ਮੱਲੋਕੇ ਦੀ ਪੰਚਾਇਤ ਵਲੋਂ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਗਈ ਹੈ। ਪੰਚਾਇਤ ਦੇ ਸਹਿਯੋਗ ਨਾਲ ਪਿੰਡ ਨੂੰ ਟੀ.ਬੀ. ਮੁਕਤ ਬਣਾਉਣ ਵਿਚ ਮਹੱਤਵਪੂਰਨ ਸਫਲਤਾ ਹਾਸਲ ਹੋਈ ਹੈ। ਇਸ ਮੌਕੇ ਵਿਕਰਮਜੀਤ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਸ ਮੁਹਿੰਮ ਤਹਿਤ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ, ਕਾਰਨਾਂ, ਬਚਾਅ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ. ਦੀ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਕੇਂਦਰਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡਾ.ਹਰਪ੍ਰੀਤ ਕੌਰ, ਡਾ.ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਐੱਸ.ਟੀ.ਐੱਸ., ਤਲਵਿੰਦਰ ਸਿੰਘ, ਰਣਜੀਤ ਕੌਰ ਐਲ.ਟੀ.ਐਨ.ਸੀ.ਸੀ. ਕੈਡਿਟ, ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ’ਚ ਗਰਜਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ-ਧਾਲੀਵਾਲ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮੱਲਾਂਵਾਲਾ ਦੀ ਕੋਰ ਕਮੇਟੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।