09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਆਪ੍ਰੇਸ਼ਨ ‘ਗੈਂਗਸਟਰਾਂ ’ਤੇ ਵਾਰ’ ਤਹਿਤ ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ ਫਿਰੌਤੀ ਲਈ ਜਾਨਲੇਵਾ ਹਮਲੇ ਦੇ ਮਾਮਲੇ ’ਚ ਇਕ ਮੁਲਜ਼ਮ ਗ੍ਰਿਫ਼ਤਾਰ

ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)- ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ‘ਆਪਰੇਸ਼ਨ ਗੈਂਗਸਟਰਾਂ ’ਤੇ ਵਾਰ’ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਦੋ ਅਹਿਮ ਮਾਮਲਿਆਂ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੱਖੂ ਵਿਖੇ ਫਿਰੌਤੀ ਦੀਆਂ ਧਮਕੀਆਂ ਤੋਂ ਬਾਅਦ ਕੀਤੇ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨਾਲ ਐੱਸ.ਪੀ. (ਡੀ) ਮਨਜੀਤ ਸਿੰਘ ਅਤੇ ਹਾਜ਼ਰ ਪੁਲਿਸ ਮੁਲਾਜ਼ਮ। ਅਜੀਤ ਤਸਵੀਰ 09-10-2026
ਫ਼ਿਰੋਜ਼ਪੁਰ, 8 ਅਕਤੂਬਰ (ਗੁਰਿੰਦਰ ਸਿੰਘ)- ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ‘ਆਪਰੇਸ਼ਨ ਗੈਂਗਸਟਰਾਂ ’ਤੇ ਵਾਰ’ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਦੋ ਅਹਿਮ ਮਾਮਲਿਆਂ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੱਖੂ ਵਿਖੇ ਫਿਰੌਤੀ ਦੀਆਂ ਧਮਕੀਆਂ ਤੋਂ ਬਾਅਦ ਕੀਤੇ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਪਿੰਡ ਪੱਧਰੀ ਵਿਚ ਹੋਏ ਕਤਲ ਦੀ ਗੁੱਥੀ ਸੁਲਝਾਉਂਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਕਤਲ ਕੇਸ ਦੇ ਦੋ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 19 ਸਤੰਬਰ 2026 ਨੂੰ ਸਵੇਰੇ ਮੱਖੂ ਵਾਸੀ ਮੁਕੇਸ਼ ਕੁਮਾਰ ਚੋਪੜਾ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਉਨ੍ਹਾਂ ਨੂੰ ਪਹਿਲਾਂ ਵੀ ਹੈਰੀ ਬਾਕਸਰ ਦੇ ਨਾਂਅ ’ਤੇ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਸਨ। ਇਸ ਸਬੰਧੀ ਥਾਣਾ ਮੱਖੂ ਵਿਖੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਗਈ। ਥਾਣਾ ਮੱਖੂ ਅਤੇ ਸੀ.ਆਈ.ਏ. ਜੀਰਾ ਦੀਆਂ ਵਿਸ਼ੇਸ਼ ਟੀਮਾਂ ਨੇ ਖੁਫ਼ੀਆ ਜਾਣਕਾਰੀ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਫੁਲ ਸਿੰਘ, ਪਵਨ ਯਾਦਵ ਤੇ ਅੰਕਿਤ ਰਾਜਪੂਤ ਨੂੰ ਨਾਮਜ਼ਦ ਕੀਤਾ। ਇਨ੍ਹਾਂ ਵਿਚੋਂ ਪਵਨ ਯਾਦਵ ਨੂੰ 4 ਅਕਤੂਬਰ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਹ ਪੁਲਿਸ ਹਿਰਾਸਤ ਵਿਚ ਹੈ ਅਤੇ ਉਸ ਕੋਲੋਂ ਪੁੱਛਗਿੱਛ ਜਾਰੀ ਹੈ। ਹੋਰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਪਿੰਡ ਪੱਧਰੀ ਕਤਲ ਕਾਂਡ ਦੀ ਗੁੱਥੀ ਸੁਲਝਾਈ ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ਵਿਚ 20 ਸਤੰਬਰ ਨੂੰ ਪਿੰਡ ਪੱਧਰੀ ਵਿਖੇ ਦਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ੁਰੂਆਤੀ ਜਾਂਚ ਦੌਰਾਨ ਪਰਿਵਾਰ ਨੇ ਲੜਕੀ ਦੇ ਸਹੁਰੇ ਪਰਿਵਾਰ ’ਤੇ ਸ਼ੱਕ ਜਤਾਇਆ ਸੀ ਪਰ ਪੁਲਿਸ ਜਾਂਚ ਵਿਚ ਇਸ ਸਬੰਧੀ ਕੋਈ ਪੁਖ਼ਤਾ ਤੱਥ ਸਾਹਮਣੇ ਨਹੀਂ ਆਇਆ। ਅਗਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ 31 ਅਗਸਤ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਹੋਏ ਝਗੜੇ ਦੀ ਰੰਜਿਸ਼ ਕਾਰਨ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਅਨੁਸਾਰ, ਮੁਲਜ਼ਮਾਂ ਨੇ ਲਵਪ੍ਰੀਤ ਸਿੰਘ ਉਰਫ਼ ਲੱਬੀ ਤੇ ਦਵਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਹਮਲੇ ਦੌਰਾਨ ਸੁਖਬੀਰ ਸਿੰਘ ਫੌਜੀ ਵਲੋਂ ਚਲਾਈਆਂ ਗੋਲੀਆਂ ਦਵਿੰਦਰ ਸਿੰਘ ਨੂੰ ਲੱਗੀਆਂ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਜਸ਼ਨਪ੍ਰੀਤ ਸਿੰਘ, ਜਗਜੀਤ ਸਿੰਘ ਉਰਫ਼ ਜੱਗੀ, ਕਲਮਜੀਤ ਸਿੰਘ ਤੇ ਮਲਕੀਤ ਸਿੰਘ ਉਰਫ਼ ਕੀਤੂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦਕਿ ਸ਼ੇਰਾ ਸਿੰਘ ਫੌਜੀ ਤੇ ਸੁਖਬੀਰ ਸਿੰਘ ਫੌਜੀ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਭਿਨਵ ਖੋਸਲਾ ਦੀ ਬਹਾਲੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਅਗਲੀ ਖ਼ਬਰ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ’ਚ ਗਰਜਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।