ਕਰਾਟੇ ਅਤੇ ਵੁਸ਼ੂ ਮੁਕਾਬਲਿਆਂ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ
ਗੁਰੂਹਰਸਹਾਏ, 9 ਅਕਤੂਬਰ (ਕਪਿਲ ਕੰਧਾਰੀ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਦੇ ਵਿਦਿਆਰਥੀਆਂ ਨੇ ਕਰਾਟੇ ਤੇ ਵੁਸ਼ੂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ।
ਜ
ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਡਾ.ਵੰਦਨਾ ਧਵਨ ਅਤੇ ਸਟਾਫ਼। ਤਸਵੀਰ : ਕਪਿਲ ਕੰਧਾਰੀ
10-10-2026
ਗੁਰੂਹਰਸਹਾਏ, 9 ਅਕਤੂਬਰ (ਕਪਿਲ ਕੰਧਾਰੀ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਦੇ ਵਿਦਿਆਰਥੀਆਂ ਨੇ ਕਰਾਟੇ ਤੇ ਵੁਸ਼ੂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਕਰਾਟੇ ਮੁਕਾਬਲਿਆਂ ਵਿਚ ਥਵਾਂਸ਼ ਲਾਲ, ਪਰਮਪ੍ਰੀਤ, ਸ਼ੁਭਪ੍ਰੀਤ ਸਿੰਘ, ਰੌਬਿਨ ਬਿੰਦਰਾ, ਦਮਨ ਕੁਮਾਰ, ਜਗਸੀਰ ਸਿੰਘ, ਗੁਰਸ਼ਰਨ ਸਿੰਘ, ਸਹਿਜਦੀਪ, ਸਕਸ਼ਮ ਕੰਬੋਜ, ਰਾਜਵੀਰ ਸਿੰਘ, ਪਰਨੀਤ ਸਿੰਘ, ਅਰਸ਼ਪ੍ਰੀਤ ਅਤੇ ਰਣਬੀਰ ਸਿੰਘ ਨੇ ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਏਕਮਜੋਤ ਸਿੰਘ ਅਤੇ ਅਭਿਜੋਤ ਚੀਮਾ ਨੇ ਚਾਂਦੀ ਦੇ ਤਗਮੇ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੁਸ਼ੂ ਮੁਕਾਬਲਿਆਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ਵਿਚ ਗਗਨਪ੍ਰੀਤ ਸਿੰਘ, ਗੁਰਸਹਿਜ ਸਿੰਘ, ਗੁਰਨਾਮ ਸਿੰਘ, ਸਾਰਥਿਕ, ਨਵਰੋਜ਼, ਈਸ਼ਾਨ, ਫਰਮਾਨਰਾਜ ਅਤੇ ਗੁਰਪ੍ਰੀਤ ਸਿੰਘ ਨੇ ਸੋਨੇ ਦੇ ਤਗਮੇ ਜਿੱਤੇ, ਜਦਕਿ ਰਯਤ, ਪ੍ਰਭਕੀਰਤ, ਸੁਖਮਨਪ੍ਰੀਤ ਸਿੰਘ ਅਤੇ ਅਭਿਜੋਤ ਸਿੰਘ ਨੇ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ, ਪ੍ਰਬੰਧਕ ਹਰਬੀਰ ਸਿੰਘ ਅਤੇ ਕਮਲਪਾਲ ਸਿੰਘ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਾਲੇ ਖੇਡ ਕੋਚ ਸਰਦਾਰ ਸਵਰਨ ਸਿੰਘ ਤੇ ਸਰਦਾਰ ਬਖ਼ਸ਼ੀਸ਼ ਸਿੰਘ ਦੀ ਮਿਹਨਤ ਤੇ ਯੋਗ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਕੁਮਾਰ ਤੇ ਰਚਨਾ ਮੋਂਗਾ ਨੇ ਵਿਦਿਆਰਥੀਆਂ ਦੀ ਸਫਲਤਾ ’ਤੇ ਖ਼ੁਸ਼ੀ ਪ੍ਰਗਟ ਕੀਤੀ।