10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਦੁਲਚੀ ਕੇ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇਕ ਅਰੋੜਾ

ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)-ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਆਪਣੇ ਸਾਥੀਆਂ ਸਮੇਤ ਸ਼ਹਿਰੀ ਹਲਕੇ ਦੇ ਪਿੰਡ ਦੁਲਚੀ ਕੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਬੈਰੀਕੇਡ ਭੇਟ ਕਰਨ ਸਮੇਂ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇਕ ਅਰੋੜਾ ਅਤੇ ਹੋਰ। ਅਜੀਤ ਤਸਵੀਰ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)-ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇਕ ਅਰੋੜਾ ਆਪਣੇ ਸਾਥੀਆਂ ਸਮੇਤ ਸ਼ਹਿਰੀ ਹਲਕੇ ਦੇ ਪਿੰਡ ਦੁਲਚੀ ਕੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਆਪਸੀ ਭਾਈਚਾਰੇ, ਸੁੱਖ-ਸ਼ਾਂਤੀ ਅਤੇ ਸਮੁੱਚੀ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ । ਇਸ ਮੌਕੇ ਅਮਨਦੀਪ ਹਸਪਤਾਲ ਵਲ਼ੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਬੈਰੀਕੇਡ ਭੇਟ ਕੀਤੇ ਗਏ। ਡਾ.ਅਭਿਸ਼ੇਕ ਅਰੋੜਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਆਉਣ ਵਾਲੀ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਦਾ ਧਿਆਨ ਰੱਖਣਾ ਬਹੁਤ ਮਹੱਤਵਪੂਰਨ ਹੈ। ਅਮਨਦੀਪ ਹਸਪਤਾਲ ਵਲ਼ੋਂ ਸੰਗਤ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਕੀਤੇ ਗਏ ਇਸ ਉਪਰਾਲੇ ਨੂੰ ਧਾਰਮਿਕ ਸਥਾਨ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਤੇ ਸੁਵਿਧਾ ਨਾਲ ਜੁੜੀ ਇਕ ਸਾਰਥਿਕ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਪ੍ਰੋ.ਡਾ.ਕੁਲਬੀਰ ਮਲਿਕ ਨੂੰ ‘ਈਸ਼ਵਰ ਚੰਦਰ ਨੰਦਾ ਐਵਾਰਡ’ ਮਿਲਣ ’ਤੇ ਮੈਨੇਜਮੈਂਟ ਵਲੋਂ ਖ਼ੁਸ਼ੀ ਦਾ ਪ੍ਰ... ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।