ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਗੁਰੂਹਰਸਹਾਏ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਗੁਰੂਹਰਸਹਾਏ, 9 ਅਕਤੂਬਰ (ਕਪਿਲ ਕੰਧਾਰੀ)- ਭਾਜਪਾ ਯੁਵਾ ਮੋਰਚਾ ਪੰਜਾਬ ਦੇ ਖ਼ਜ਼ਾਨਚੀ ਰਮਨਦੀਪ ਬਜਾਜ ਦੇ ਯਤਨ ਸਦਕਾ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਵਾਉਣ ਦੇ ਮਕਸਦ ਨਾਲ ਭਾਰਤ ਸਰਕਾਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਵਿਸ਼ੇਸ਼ ਤੌਰ ’ਤੇ ਗੁਰੂਹਰਸਹਾਏ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਲ
ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਅਤੇ ਬੈਠੇ ਲੋਕ। ਤਸਵੀਰਾਂ : ਕਪਿਲ ਕੰਧਾਰੀ
10-10-2026
ਗੁਰੂਹਰਸਹਾਏ, 9 ਅਕਤੂਬਰ (ਕਪਿਲ ਕੰਧਾਰੀ)- ਭਾਜਪਾ ਯੁਵਾ ਮੋਰਚਾ ਪੰਜਾਬ ਦੇ ਖ਼ਜ਼ਾਨਚੀ ਰਮਨਦੀਪ ਬਜਾਜ ਦੇ ਯਤਨ ਸਦਕਾ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਵਾਉਣ ਦੇ ਮਕਸਦ ਨਾਲ ਭਾਰਤ ਸਰਕਾਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਵਿਸ਼ੇਸ਼ ਤੌਰ ’ਤੇ ਗੁਰੂਹਰਸਹਾਏ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਗੁਰੂਹਰਸਹਾਏ ਰਮਨਦੀਪ ਬਜਾਜ ਦੇ ਘਰ ਵਿਖੇ ਪਹੁੰਚਣ ’ਤੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਖ਼ਜ਼ਾਨਚੀ ਰਮਨਦੀਪ ਬਜਾਜ ਤੇ ਉਨ੍ਹਾਂ ਦੀ ਟੀਮ ਵਲੋਂ ਸ੍ਰੀ ਪ੍ਰਿਯੰਕ ਕਾਨੂੰਨਗੋ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ, ਬੀ.ਡੀ.ਪੀ.ਓ., ਨਾਇਬ ਤਹਿਸੀਲਦਾਰ ਰਮੇਸ਼ ਧਿੰਗੜਾ, ਸੁਪਰਡੈਂਟ ਕੇਵਲ ਕ੍ਰਿਸ਼ਨ, ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਜਗਜੀਤ ਸਿੰਘ, ਬਿਜਲੀ ਬੋਰਡ ਦੇ ਐੱਸ.ਡੀ . ਓ. ਭਾਗ ਸਿੰਘ, ਜੇ.ਈ. ਜਸਵਿੰਦਰ ਸਿੰਘ, ਹਰਪ੍ਰੀਤ ਸੋਢੀ, ਡੀ.ਐਸ.ਪੀ. ਰਾਜਵੀਰ ਸਿੰਘ ਥਾਣਾ ਮੁਖੀ ਜਤਿੰਦਰ ਸਿੰਘ, ਰੀਡਰ ਕਰਨੈਲ ਸਿੰਘ, ਰੀਡਰ ਵਿਜੇ ਕੁਮਾਰ, ਐਸ.ਐਮ.ਓ. ਡਾਕਟਰ ਕਰਨਵੀਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਸਿਹਤ ਵਿਭਾਗ ਨਾਲ ਸਬੰਧਤ ਕਈ ਮੁਸ਼ਕਲਾਂ ਵੀ ਲੋਕਾਂ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਇਨ੍ਹਾਂ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਝਾੜ ਪਾਈ ਉੱਥੇ ਹੀ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਕੇ ਰਿਪੋਰਟ ਦੇਣ ਲਈ ਕਿਹਾ। ਇਸ ਮੌਕੇ ਕੌਂਸਲਰ ਬ੍ਰਿਜ ਭੂਸ਼ਣ ਭਾਰਦਵਾਜ, ਵਿਕਾਸ ਗਲਹੋਤਰਾ, ਅਮਨ ਬਜਾਜ, ਰੂਪੇਸ਼ ਮੋਂਗਾ, ਪਿੰਕਾ ਵੋਹਰਾ, ਵਿਪਨ ਕੁਮਾਰ ਰਿਡਰ, ਮਨਦੀਪ ਕੁਮਾਰ ਪਟਵਾਰੀ, ਅਸ਼ਵਨੀ ਆਦਿ ਹਾਜ਼ਰ ਸਨ।