11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵੱਧ ਨਮੀ ਵਾਲੇ ਝੋਨੇ ਦੀ ਟਰਾਲੀ ਮਾਰਕੀਟ ਕਮੇਟੀ ਨੇ ਵਾਪਸ ਭੇਜੀ

ਮੱਲਾਂਵਾਲਾ, 10 ਅਕਤੂਬਰ (ਗੁਰਦੇਵ ਸਿੰਘ)- ਝੋਨੇ ਦੀ ਸਰਕਾਰੀ ਖ਼ਰੀਦ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਮੱਲਾਂਵਾਲਾ ਵਲੋਂ ਸਥਾਨਕ ਦਾਣਾ ਮੰਡੀ ਵਿਚ ਵੱਧ ਨਮੀ ਵਾਲੇ ਝੋਨੇ ਦੀ ਟਰਾਲੀ ਵਾਪਸ ਭੇਜ ਦਿੱਤੀ ਗਈ। ਇਹ ਝੋਨਾ ਕਿਸਾਨ ਕੁਲਵੰਤ ਸਿੰਘ ਵਲੋਂ ਮੰਡੀ ਵਿਚ ਲਿਆਂਦਾ ਗਿਆ ਸੀ।

ਅਜੀਤ ਡੈਸਕ 11-10-2026
ਮੱਲਾਂਵਾਲਾ, 10 ਅਕਤੂਬਰ (ਗੁਰਦੇਵ ਸਿੰਘ)- ਝੋਨੇ ਦੀ ਸਰਕਾਰੀ ਖ਼ਰੀਦ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਦੇ ਮੱਦੇਨਜ਼ਰ ਮਾਰਕੀਟ ਕਮੇਟੀ ਮੱਲਾਂਵਾਲਾ ਵਲੋਂ ਸਥਾਨਕ ਦਾਣਾ ਮੰਡੀ ਵਿਚ ਵੱਧ ਨਮੀ ਵਾਲੇ ਝੋਨੇ ਦੀ ਟਰਾਲੀ ਵਾਪਸ ਭੇਜ ਦਿੱਤੀ ਗਈ। ਇਹ ਝੋਨਾ ਕਿਸਾਨ ਕੁਲਵੰਤ ਸਿੰਘ ਵਲੋਂ ਮੰਡੀ ਵਿਚ ਲਿਆਂਦਾ ਗਿਆ ਸੀ। ਜਾਂਚ ਦੌਰਾਨ ਝੋਨੇ ਵਿਚ ਨਮੀ ਨਿਰਧਾਰਿਤ ਮਾਪਦੰਡਾਂ ਤੋਂ ਵੱਧ ਹੋਣ ਕਾਰਨ ਇਸ ਦੀ ਖ਼ਰੀਦ ਨਹੀਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਹਰਦੀਪ ਸਿੰਘ ਬਰਸਾਲ ਨੇ ਦੱਸਿਆ ਕਿ ਮੰਡੀ ਵਿਚ ਝੋਨੇ ਦੀ ਖ਼ਰੀਦ ਸਰਕਾਰੀ ਨਿਯਮਾਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਝੋਨੇ ਦੀ ਗੁਣਵੱਤਾ ਅਤੇ ਨਮੀ ਦੇ ਪੱਧਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਾਰਕੀਟ ਕਮੇਟੀ ਦੇ ਸਕੱਤਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਦਾਣਾ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਤੇ ਪੰਜਾਬ ਸਕੇਲ ਦੀ ਬਹਾਲੀ ਲਈ ਡੀ.ਟੀ.ਐੱਫ. ਫ਼ਿਰੋਜ਼ਪੁਰ ਦਾ ਜਥਾ ਸੰਗਰੂਰ ਮਹਾਂ ਰੈਲੀ ਲਈ ਰਵਾਨਾ ਅਗਲੀ ਖ਼ਬਰ ਸ੍ਰੀ ਰਾਮ ਬਾਗ ਬਿਰਧ ਸੇਵਾ ਆਸ਼ਰਮ ’ਚ ਵਿਸ਼ੇਸ਼ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।