11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਪੱਟੀ ਪੂਰਨ ਵਿਖੇ ਨਵੀਆਂ ਬਣਾਈਆਂ ਗਈਆਂ ਇੰਟਰਲਾਕ ਗਲੀਆਂ-ਨਾਲੀਆਂ ਤੇ ਪਿੰਡ ਤੋਂ ਢਾਣੀ ਆਜ਼ਾਦ ਸਿੰਘ ਤੱਕ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਅਭੁੱਨ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਤਿਆਰ ਕੀਤੀ ਫਿਰਨੀ ਦਾ ਵੀ ਉਦਘਾਟਨ ਕੀਤਾ।

ਅਜੀਤ ਡੈਸਕ 11-10-2026
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਪੱਟੀ ਪੂਰਨ ਵਿਖੇ ਨਵੀਆਂ ਬਣਾਈਆਂ ਗਈਆਂ ਇੰਟਰਲਾਕ ਗਲੀਆਂ-ਨਾਲੀਆਂ ਤੇ ਪਿੰਡ ਤੋਂ ਢਾਣੀ ਆਜ਼ਾਦ ਸਿੰਘ ਤੱਕ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਅਭੁੱਨ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਤਿਆਰ ਕੀਤੀ ਫਿਰਨੀ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਪਿਤਾ ਖਜ਼ਾਨ ਸਿੰਘ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਤੇ ‘ਆਪ’ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ੇਸ਼ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਤਹਿਤ ਫੁੱਟਬਾਲ ਮੁਕਾਬਲਿਆਂ ਵਿਚ ਐਮਬਰੋਜ਼ੀਅਲ ਸਕੂਲ ਦੇ ਖਿਡਾਰੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।