11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਵਲੋਂ ਪਿੰਡਾਂ ’ਚ ਡੋਰ-ਟੂ-ਡੋਰ ਮੁਹਿੰਮ

ਗੋਲੂ ਕਾ ਮੋੜ, 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ ਪਿੰਡ ਮੇਘਾ ਰਾਏ ਉਤਾੜ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ।

ਅਜੀਤ ਡੈਸਕ 11-10-2026
ਗੋਲੂ ਕਾ ਮੋੜ, 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ ਪਿੰਡ ਮੇਘਾ ਰਾਏ ਉਤਾੜ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਰਦੇਵ ਸਿੰਘ ਨੋਨੀ ਮਾਨ ਨੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਤੇ ਪੰਜਾਬ ਦੇ ਅਹਿਮ ਮੁੱਦਿਆਂ ਬਾਰੇ ਉਨ੍ਹਾਂ ਦੀ ਰਾਇ ਜਾਣਨਾ ਹੈ। ਇਸ ਮੌਕੇ ਗੁਰਸੇਵਕ ਸਿੰਘ ਕੈਸ਼ ਮਾਨ, ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਐੱਸ.ਜੀ.ਪੀ.ਸੀ, ਗੁਰਬਾਜ ਸਿੰਘ ਦੁਸਾਂਝ ਰੱਤੇਵਾਲਾ, ਕੌਂਸਲਰ ਰਚਿਤ ਸੋਢੀ, ਜਸਵਿੰਦਰ ਸਿੰਘ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਕੌਂਸਲਰ ਰਵੀ ਕੰਬੋਜ, ਪਰਵੀਨ ਸਿੰਘ ਸਾਬਕਾ ਚੇਅਰਮੈਨ, ਚਿਮਨ ਸਿੰਘ, ਅਸ਼ੋਕ ਕੁਮਾਰ ਸੋਨੂੰ, ਹੁਸ਼ਿਆਰ ਸਿੰਘ, ਆਤਮਾ ਸਿੰਘ, ਕਾਲਾ ਸਿੰਘ ਪ੍ਰਧਾਨ ਸਮੇਤ ਵੱਖ-ਵੱਖ ਪਿੰਡਾਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਦੀ ਬਹਾਲੀ ਦਾ ਸਵਾਗਤ ਅਗਲੀ ਖ਼ਬਰ ਆਰਟ ਆਫ਼ ਲਿਵਿੰਗ ਵਲੋਂ ਜਲਾਲਾਬਾਦ ਵਿਖੇ ਹੋਣ ਵਾਲੇ ‘ਚੰਡੀ ਹੋਮਾ’ ਸਮਾਗਮ ਸੰਬੰਧੀ ਕਾਰਡ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।