12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਜ਼ੀਰਾ, 11 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਉੱਘੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਖੇ 747ਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਸੰਸਥਾ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਤੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ.

ਅਜੀਤ ਡੈਸਕ 12-10-2026
ਜ਼ੀਰਾ, 11 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਉੱਘੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਖੇ 747ਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਸੰਸਥਾ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਤੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਆਰ.ਐੱਸ. ਅਟਵਾਲ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਗੁਰਤੇਜ ਸਿੰਘ ਗਿੱਲ ਪ੍ਰਧਾਨ ਸਹਾਰਾ ਕਲੱਬ, ਉੱਘੇ ਸਮਾਜ ਸੇਵੀ ਜਸਵੰਤ ਸਿੰਘ ਨਾਮਦੇਵ ਤੇ ਅੰਗਰੇਜ਼ ਸਿੰਘ ਅਟਵਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਕੈਂਪ ਦੌਰਾਨ ਗੁਰੂ ਰਾਮਦਾਸ ਹਸਪਤਾਲ ਜ਼ੀਰਾ ਦੇ ਡਾ. ਮਹੇਸ਼ ਜਿੰਦਲ, ਡਾ. ਸੁਖਜੀਵਨ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਕੁੱਲ 345 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ। ਜਾਂਚ ਉਪਰੰਤ 85 ਮਰੀਜ਼ ਅਪਰੇਸ਼ਨ ਲਈ ਯੋਗ ਪਾਏ ਗਏ ਜਿਨ੍ਹਾਂ ਦੇ ਲੋੜੀਂਦੇ ਟੈਸਟ ਕਰਨ ਤੋਂ ਬਾਅਦ ਜਲਦ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਟਰੱਸਟ ਵਲੋਂ 200 ਲੋੜਵੰਦ ਮਰੀਜ਼ਾਂ ਨੂੰ ਨੇੜੇ ਦੀ ਨਜ਼ਰ ਦੀਆਂ ਐਨਕਾਂ ਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਟਰੱਸਟ ਦੇ ਮੋਢੀ ਡਾ. ਐੱਸ.ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਹਿੱਤ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ, ਸੰਸਥਾ ਦੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਤੇ ਦਵਿੰਦਰ ਸਿੰਘ ਛਾਬੜਾ ਵਲੋਂ ਆਏ ਹੋਏ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ ਗ੍ਰਾਮ ਪੰਚਾਇਤ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮੇਂ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਜਨਰਲ ਸਕੱਤਰ ਪਾਲ ਸਿੰਘ, ਮਹਾਂਵੀਰ ਸਿੰਘ, ਜਗਸੀਰ ਸਿੰਘ, ਰਾਮ ਸਿੰਘ, ਮਨਪ੍ਰੀਤ ਸਿੰਘ, ਜ਼ਿਲ੍ਹਾ ਸਲਾਹਕਾਰ ਰਣਜੀਤ ਸਿੰਘ ਰਾਏ, ਬਲਵਿੰਦਰ ਕੌਰ ਲੋਹਕੇ, ਮਨਜਿੰਦਰ ਸਿੰਘ, ਪੰਚਾਇਤ ਮੈਂਬਰ ਮਲਕੀਤ ਸਿੰਘ, ਕੁਲਦੀਪ ਸਿੰਘ, ਬਲਰਾਮ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਗਿੱਲ, ਲਖਜੀਤ ਸਿੰਘ, ਬਲਦੀਪ ਸਿੰਘ, ਰਮਨਦੀਪ ਸਿੰਘ, ਸ਼ੀਤਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ ਅਗਲੀ ਖ਼ਬਰ ਨਿੱਜੀ ਸਕੂਲ ਦੇ ਅਧਿਆਪਕ ’ਤੇ ਨਾਬਾਲਗ ਵਿਦਿਆਰਥਣ ਨੂੰ ਕੁੱਟਣ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।