13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੜੇਮਾਰੀ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਸਰਕਾਰ- ਪੀਰ ਮੁਹੰਮਦ

ਮੱਖੂ, 12 ਅਕਤੂਬਰ (ਵਰਿੰਦਰ ਮਨਚੰਦਾ)-ਪੰਜਾਬ ਵਿਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਫ਼ਸਲ ਤੇ ਮੰਡੀਆਂ ਵਿਚ ਵਿੱਕਰੀ ਲਈ ਪਹੁੰਚੇ ਝੋਨੇ ਦੇ ਮੀਂਹ ਨਾਲ ਭਿੱਜਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।

ਕਰਨੈਲ ਸਿੰਘ ਪੀਰ ਮੁਹੰਮਦ 13-10-2026
ਮੱਖੂ, 12 ਅਕਤੂਬਰ (ਵਰਿੰਦਰ ਮਨਚੰਦਾ)-ਪੰਜਾਬ ਵਿਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਫ਼ਸਲ ਤੇ ਮੰਡੀਆਂ ਵਿਚ ਵਿੱਕਰੀ ਲਈ ਪਹੁੰਚੇ ਝੋਨੇ ਦੇ ਮੀਂਹ ਨਾਲ ਭਿੱਜਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਮੰਡੀਆਂ ਵਿਚ ਢੁਕਵੇਂ ਪ੍ਰਬੰਧਾਂ ਦੀ ਘਾਟ ਕਾਰਨ ਫ਼ਸਲ ਦੀ ਸੰਭਾਲ ਅਤੇ ਚੁਕਾਈ ਵਿਚ ਵੀ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਰ ਮੁਹੰਮਦ ਨੇ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਮੁਲਾਂਕਣ ਕੀਤਾ ਜਾਵੇ ਅਤੇ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ। ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ’ਤੇ ਇਤਰਾਜ਼ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਤੇ ਕੰਪਲੈਕਸ ਵਿਚ ਜੁੱਤੀਆਂ ਸਮੇਤ ਪੁਲਿਸ ਦਾ ਅੰਦੋਲਨਕਾਰੀਆਂ ਦੇ ਪਿੱਛੇ ਜਾਣਾ ਨਿੰਦਣਯੋਗ ਹੈ।
ਪਿਛਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਆਗੂ ਉਡੀਕ ਸਿੰਘ ਕੁੰਡੇ ਦਾ ਦਿਹਾਂਤ ਅਗਲੀ ਖ਼ਬਰ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਆਲਮਗੀਰ ਵਿਖੇ ਦਸਤਾਰ ਮੁਕਾਬਲੇ ਮੰਗਲਵਾਰ ਨੂੰ - ਮੈਂਬਰ ਆਲਮਗੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।