ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਯੋਗਤਾ 1 ਅਕਤੂਬਰ ਦੇ ਆਧਾਰ ’ਤੇ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ।
ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਯੋਗਤਾ 1 ਅਕਤੂਬਰ ਦੇ ਆਧਾਰ ’ਤੇ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ-ਵਾਰ ਵੋਟਰਾਂ ਦੇ ਵੇਰਵੇ ਸਾਂਝੇ ਕੀਤੇ ਗਏ ਤੇ ਚੋਣ ਸੂਚੀਆਂ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀਆਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੁੱਲ 6,89,046 ਆਮ ਵੋਟਰ ਦਰਜ ਹਨ ਜਿਨ੍ਹਾਂ ਵਿਚ 3,56,140 ਪੁਰਸ਼, 3 ,32,887 ਮਹਿਲਾਵਾਂ ਤੇ 19 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 2,529 ਸਰਵਿਸ ਵੋਟਰ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜ਼ੀਰਾ ਵਿਚ 1,82,831, ਫ਼ਿਰੋਜ਼ਪੁਰ ਸ਼ਹਿਰੀ ਵਿਚ 1,56,090, ਫ਼ਿਰੋਜ਼ਪੁਰ ਦਿਹਾਤੀ ਵਿਚ 1,86,365 ਅਤੇ ਗੁਰੂਹਰਸਹਾਏ ਵਿਚ 1,63 ,760 ਆਮ ਵੋਟਰ ਦਰਜ ਹਨ। ਡਾ. ਅਮਨਦੀਪ ਕੌਰ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਗੈਰ-ਹਾਜ਼ਰ, ਤਬਦੀਲ ਹੋਏ, ਮ੍ਰਿਤਕ ਤੇ ਡੁਪਲੀਕੇਟ ਵੋਟਰਾਂ ਨਾਲ ਸਬੰਧਤ ਵੇਰਵਿਆਂ ਦੀ ਵੀ ਜਾਂਚ ਕੀਤੀ ਗਈ। ਯੋਗ ਨਾਗਰਿਕ ਵੋਟਰ ਸੂਚੀ ਵਿਚ ਆਪਣਾ ਨਾਮ ਚੈੱਕ ਕਰਨ ਅਤੇ ਨਵੀਂ ਵੋਟ ਬਣਾਉਣ ਜਾਂ ਵੇਰਵਿਆਂ ਵਿਚ ਸੋਧ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ ਮੋਬਾਈਲ ਐਪ ਦੀ ਵਰਤੋਂ ਕਰ ਸਕਦੇ ਹਨ ਜਾਂ ਆਫਲਾਈਨ ਦਸਤੀ ਫਾਰਮ ਭਰਨ ਲਈ ਆਪਣੇ ਹਲਕੇ ਦੇ ਈ.ਆਰ.ਓ. ਦਫਤਰ ਜਾਂ ਬੂਥ ਲੈਵਲ ਅਫਸਰ ਦੀ ਸਹਾਇਤਾ ਲੈ ਸਕਦੇ ਹਨ। ਇਸ ਮੌਕੇ ਚੋਣ ਕਾਨੂੰਗੋ ਗਗਨਦੀਪ ਕੌਰ ਤੇ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘ, ਇਲੈਕਸ਼ਨ ਦਫ਼ਤਰ ਦਾ ਹੋਰ ਸਟਾਫ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।