14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ’ਚ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਰੋਸ ਪ੍ਰਗਟਾਇਆ

ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਫ਼ਿਰੋਜ਼ਪੁਰ ਦੀ ਮਾਸਿਕ ਮੀਟਿੰਗ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ।

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਵਿਚ ਹਾਜ਼ਰ ਪੈਨਸ਼ਨਰਜ਼। ਅਜੀਤ ਤਸਵੀਰ 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਫ਼ਿਰੋਜ਼ਪੁਰ ਦੀ ਮਾਸਿਕ ਮੀਟਿੰਗ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਆਲੋਚਨਾ ਕਰਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਐਸੋਸੀਏਸ਼ਨ ਦੇ ਸਕੱਤਰ ਅਜੀਤ ਸਿੰਘ ਸੋਢੀ ਨੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਈ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਗੁਰਪ੍ਰਤਾਪ ਸਿੰਘ, ਸਰਪ੍ਰਸਤ ਐਡਵੋਕੇਟ ਓ.ਪੀ. ਗਾਬਾ, ਮੀਤ ਪ੍ਰਧਾਨ ਬੂਟਾ ਸਿੰਘ, ਜਨਰਲ ਸਕੱਤਰ ਦੀਪਕ ਕੁਮਾਰ, ਦਿਨੇਸ਼ ਕੁਮਾਰ ਕਟਾਰੀਆ ਅਤੇ ਸੇਵਾਮੁਕਤ ਐੱਸ.ਡੀ.ਓ. ਸੁਨੀਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਂਝੇ ਫਰੰਟ ਦੇ ਕੋਆਰਡੀਨੇਟਰ ਪਿੱਪਲ ਸਿੰਘ ਅਤੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਵਿਚ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਵਾਪਸ ਲੈਣਾ ਅਤੇ 2.59 ਦਾ ਗੁਣਾਂਕ ਲਾਗੂ ਕਰਨਾ ਸ਼ਾਮਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਸਮਾਂ ਲੰਘਾ ਰਹੀ ਹੈ। ਮੀਟਿੰਗ ਵਿਚ ਹਾਜ਼ਰ ਪੈਨਸ਼ਨਰਾਂ ਨੇ ਫ਼ੈਸਲਾ ਕੀਤਾ ਕਿ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਬੀ.ਕੇ. ਵੋਹਰਾ, ਪਰਮਜੀਤ ਸਿੰਘ ਰੋਡਵੇਜ਼, ਰਾਜਨ ਸੈਸ਼ਨ ਕੋਰਟ, ਓ.ਪੀ. ਗੁੰਬਰ, ਵਿੱਤ ਸਕੱਤਰ ਸੁਰਿੰਦਰ ਜੋਸ਼ਨ, ਸਵਰਨਜੀਤ ਵਾਈਸ ਪ੍ਰਧਾਨ, ਬਹਿਲ ਸਾਹਿਬ, ਗੁਰਚਰਨ ਸਿੰਘ ਸਾਂਦੇ ਹਾਸ਼ਮ, ਦਰਸ਼ਨ ਸਿੰਘ ਹੁਸੈਨੀਵਾਲਾ, ਰਾਕੇਸ਼ ਜੈਨ ਅਤੇ ਰਾਕੇਸ਼ ਨਰੂਲਾ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਫ਼ੰਡਾਂ ਦੀ ਘਾਟ ’ਤੇ ਅਧਿਆਪਕ ਜਥੇਬੰਦੀਆਂ ਦਾ ਸਖ਼ਤ ਰੁਖ਼-ਖੇਡਾਂ ਨਾ ਕਰਵਾਉਣ ਅਤੇ ਮਿਡ-ਡੇ-ਮੀਲ ਬੰਦ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।