14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਆਹਾਂ ’ਚ ਹਥਿਆਰ ਲਿਜਾਣ ’ਤੇ ਪਾਬੰਦੀ, ਹੋਰਡਿੰਗਾਂ ਅਤੇ ਨਾਜਾਇਜ਼ ਕਬਜ਼ਿਆਂ ’ਤੇ ਵੀ ਸਖ਼ਤੀ

ਫਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ 14-10-2026
ਫਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ’ਤੇ, ਰਾਹ ’ਤੇ, ਸੜਕ ਜਾਂ ਚੌਂਕ ’ਤੇ ਬਿਨਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਜਾਂ ਪ੍ਰਾਈਵੇਟ ਵਿਅਕਤੀਆਂ ਵਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਚੌਕਾਂ ਜਾਂ ਮੁੱਖ ਸੜਕਾਂ ’ਤੇ ਹੋਰਡਿੰਗਜ਼ ਲਗਾ ਦਿੱਤੇ ਜਾਂਦੇ ਹਨ। ਇਹ ਹੋਰਡਿੰਗਜ਼ ਅਜਿਹੀਆਂ ਥਾਵਾਂ ’ਤੇ ਲਗਾ ਦਿੱਤੇ ਜਾਂਦੇ ਹਨ। ਜਿਸ ਨਾਲ ਟਰੈਫ਼ਿਕ ਵਿਚ ਵਿਘਨ ਪੈਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਹੋਰਡਿੰਗਜ਼ ’ਤੇ ਕਿਸੇ ਤਰ੍ਹਾਂ ਦੀ ਗ਼ਲਤ ਭਾਸ਼ਾ ਲਿਖੀ ਜਾਣ ’ਤੇ ਵੱਖ-ਵੱਖ ਫ਼ਿਰਕਿਆਂ ਦੇ ਲੋਕਾਂ ਵਿਚ ਗ਼ੁੱਸੇ ਦੀ ਲਹਿਰ ਪੈਦਾ ਹੋ ਜਾਂਦੀ ਹੈ। ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖ਼ਦਸ਼ਾ ਬਣ ਜਾਂਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹੇ ਵਿਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ’ਤੇ ਪਾਬੰਦੀ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ’ਤੇ ਨਜਾਇਜ ਕਬਜਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਾ ਵਧਦੀ ਅਤੇ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ।
ਪਿਛਲੀ ਖ਼ਬਰ ਪਰਵਿੰਦਰ ਝੋਟੇ ਦੀ ਮੌਤ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ:ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਨਿਰਭਉ ਨਿਰਵੈਰ ਸੇਵਾ ਸੁਸਾਇਟੀ ਵਲੋਂ ਲਗਾਇਆ ਅੱਖਾਂ ਦਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।