15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਿਆਂ ਖ਼ਿਲਾਫ਼ ਕਲੀਨ ਆਪ੍ਰੇਸ਼ਨ ਸ਼ੁਰੂ ਕਰ ਕੇ ਡਰੱਗ ਮਾਫੀਆ ਨੂੰ ਨੱਥ ਪਾਉਣ ਸਰਕਾਰਾਂ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਮਾਨਸਾ ਵਿਖੇ ਦਿਨ-ਦਿਹਾੜੇ ਇਕ ਮੈਡੀਕਲ ਸਟੋਰ ’ਤੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਪ੍ਰਕੋਪ ਖ਼ਤਮ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਾ ਤਸਕਰਾਂ ਤੇ ਡਰੱਗ ਮਾਫੀਆ ਵਿਰੁੱਧ ਕਿਹੜਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਤੇ ਪ੍ਰਭਾਵਸ਼ਾਲੀ ਕਲੀਨ ਆਪ੍ਰੇਸ਼ਨ ਸ਼ੁਰੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਡਰੱਗ ਮਾਫੀਆ ਦੀਆਂ ਸਰਗਰਮੀਆਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਮੁਸ਼ਕਿਲ ਹੈ।

ਅਜੀਤ ਡੈਸਕ 15-10-2026
ਮੱਖੂ, 14 ਅਕਤੂਬਰ (ਵਰਿੰਦਰ ਮਨਚੰਦਾ)- ਮਾਨਸਾ ਵਿਖੇ ਦਿਨ-ਦਿਹਾੜੇ ਇਕ ਮੈਡੀਕਲ ਸਟੋਰ ’ਤੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਪ੍ਰਕੋਪ ਖ਼ਤਮ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਾ ਤਸਕਰਾਂ ਤੇ ਡਰੱਗ ਮਾਫੀਆ ਵਿਰੁੱਧ ਕਿਹੜਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਤੇ ਪ੍ਰਭਾਵਸ਼ਾਲੀ ਕਲੀਨ ਆਪ੍ਰੇਸ਼ਨ ਸ਼ੁਰੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਡਰੱਗ ਮਾਫੀਆ ਦੀਆਂ ਸਰਗਰਮੀਆਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਮੁਸ਼ਕਿਲ ਹੈ। ਪੀਰ ਮੁਹੰਮਦ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਮੰਦਭਾਗੀ ਘਟਨਾ ਹੈ, ਜਿਸ ਦੀ ਹਰ ਪੱਖ ਤੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਸੇਵਾ-ਮੁਕਤ ਹੋਏ 13 ਰੇਲ ਕਰਮੀਆਂ ਨੂੰ 1.30 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਸੌਂਪੇ ਅਗਲੀ ਖ਼ਬਰ ਐਸ.ਡੀ.ਐਮ. ਵਲੋਂ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ’ਚ ਬਣੇ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।