15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੱਖੂ ਪੁਲਿਸ ਵਲ਼ੋਂ ਵਿਸ਼ੇਸ਼ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਜਾਂਚ

ਮੱਖੂ, 14 ਅਕਤੂਬਰ (ਵਰਿੰਦਰ ਮਨਚੰਦਾ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ, ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਤੇ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਐੱਸ. ਐੱਸ.

ਅਜੀਤ ਡੈਸਕ 15-10-2026
ਮੱਖੂ, 14 ਅਕਤੂਬਰ (ਵਰਿੰਦਰ ਮਨਚੰਦਾ)-ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ, ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਤੇ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੱਖੂ ਪੁਲਿਸ ਵਲ਼ੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਥਾਣਾ ਮੱਖੂ ਦੇ ਐੱਸ.ਐੱਚ.ਓ. ਗੁਰਜੰਟ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲ਼ੋਂ ਡਾਕਟਰ ਰਣਜੀਤ ਸਿੰਘ ਚੌਕ ਮੱਖੂ ਵਿਖੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਵਾਹਨ ਚਾਲਕਾਂ ਦੇ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖੀ ਗਈ। ਚੈਕਿੰਗ ਦੌਰਾਨ ਅਧੂਰੇ ਕਾਗਜ਼ਾਤ ਵਾਲੇ ਕਈ ਮੋਟਰਸਾਈਕਲਾਂ ਨੂੰ ਪੁਲਿਸ ਵਲ਼ੋਂ ਥਾਣੇ ’ਚ ਬੰਦ ਕੀਤਾ ਗਿਆ। ਇਸ ਮੌਕੇ ਪੁਲਿਸ ਟੀਮ ਵਿਚ ਮੁਨਸ਼ੀ ਰਣਜੀਤ ਸਿੰਘ, ਏ.ਐੱਸ.ਆਈ. ਜਗਰੂਪ ਸਿੰਘ ਤੇ ਬਲਵਿੰਦਰ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਦੁਸਹਿਰਾ ਕਮੇਟੀ ਨੇ ਗਰਾਊਂਡ ’ਚ ਕਰਵਾਇਆ ਧਰਤੀ ਪੂਜਨ ਅਗਲੀ ਖ਼ਬਰ ਮਿਸਾਲ ਸਤਲੁਜ ਵਲੋਂ ਪੰਜਾਬ ਬੰਦ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।